10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅੱਜ ਹੋ ਰਹੀ ‘ਮਾਵਾਂ ਧੀਆਂ ਦੀ ਲਲਕਾਰ ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਵਿਚ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹੋਣ ਸ਼ਾਮਿਲ–ਜਥੇਦਾਰ ਰਾਣੀਕੇ

ਜੇਠੂਵਾਲ, 9 ਨਵੰਬਰ( ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਲੋਂ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਸ਼ੁਰੂ ਕੀਤੀ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਅਕਾਲੀ ਦਲ ਦੀ ਹਲਕਾ ਅਟਾਰੀ ਦੇ ਬਾਸਰਕੇ ਗਿੱਲਾਂ ਵਿਖੇ ਠਾਠ ਬਾਠ ਪੈਲਸ ਵਿਖੇ 10 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ 10 ਦੀ ਰੈਲੀ ਸਬੰਧੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।

ਅਜੀਤ ਡੈਸਕ 10-11-2026
ਜੇਠੂਵਾਲ, 9 ਨਵੰਬਰ( ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਲੋਂ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਸ਼ੁਰੂ ਕੀਤੀ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਅਕਾਲੀ ਦਲ ਦੀ ਹਲਕਾ ਅਟਾਰੀ ਦੇ ਬਾਸਰਕੇ ਗਿੱਲਾਂ ਵਿਖੇ ਠਾਠ ਬਾਠ ਪੈਲਸ ਵਿਖੇ 10 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ 10 ਦੀ ਰੈਲੀ ਸਬੰਧੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਰਣੀਕੇ ਨੇ ਕਿਹਾ ਹਲਕੇ ਦੇ ਹਰ ਸਰਕਲ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕਰ ਰਹੇ ਅਤੇ ਇਸ ਰੈਲੀ ਵਿਚ ਆਗੂ ਵਰਕਰ, ਤੇ ਵੱਡੀ ਗਿਣਤੀ ਵਿਚ ਬੀਬੀਆਂ ਵੀ ਸ਼ਾਮਲ ਹੋਣਗੀਆਂ । ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਧਰਮ ਬੀਰ ਸਿੰਘ ਸੋਹੀ, ਯੂਥ ਅਕਾਲੀ ਦਲ ਦੇ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਰਕਲ ਪ੍ਰਧਾਨ ਸਰਨਬੀਰ ਸਿੰਘ ਸੋਹੀ, ਗੱਜਣ ਸਿੰਘ ਔਲਖ ਜੇਠੂਵਾਲ, ਸੁਖਬੀਰ ਸਿੰਘ ਸੋਖਲ ਜੇਠੂਵਾਲ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ ਜੇਠੂਵਾਲ, ਯਾਦਵਿੰਦਰ ਸਿੰਘ ਸੋਹੀ, ਜਥੇਦਾਰ ਕਰਮ ਸਿੰਘ ਗਿੱਲ, ਸਲਵਿੰਦਰ ਸਿੰਘ ਸੋਖਲ ਜੇਠੂਵਾਲ, ਨੰਬਰਦਾਰ ਭੁਪਿੰਦਰ ਸਿੰਘ, ਅਮਨਦੀਪ ਸਿੰਘ ਸੰਧੂ ਜੇਠੂਵਾਲ,ਗੁਰਪ੍ਰੀਤ ਸਿੰਘ ਸ਼ੇਰਾ, ਆਤਮਾ ਸਿੰਘ, ਪੰਚ ਬਲਦੇਵ ਸਿੰਘ ਸੋਹੀਆਂ , ਮਨਦੀਪ ਸਿੰਘ ਸੰਨੀ, ਦਲਬੀਰ ਸਿੰਘ ਫੌਜੀ ਸੋਹੀਆਂ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਸ਼ਾਮਿਲ ਸਨ ।
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਮੇਲਾ ਮਨਾਇਆ ਅਗਲੀ ਖ਼ਬਰ ਸਰਹੱਦ ’ ਤੇ ਬੀਐਸਐਫ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।