ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਮੇਲਾ ਮਨਾਇਆ
ਰਈਆ, 9 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਿਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ, ਜਿਸ ਵਿਚ ਜਸ਼ਨਦੀਪ ਸਿੰਘ, ਐੱਸ. ਡੀ.
ਰਈਆ, 9 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਿਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ, ਜਿਸ ਵਿਚ ਜਸ਼ਨਦੀਪ ਸਿੰਘ, ਐੱਸ.ਡੀ.ਐੱਮ.ਬਾਬਾ ਬਕਾਲਾ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੰਵਰਦੀਪ ਸਿੰਘ ਸੇਖੋਂ ਅਤੇ ਸਕੱਤਰ ਸ੍ਰੀ ਸੰਜੀਵ ਭੰਡਾਰੀ ਨੇ ਸ਼ਿਰਕਤ ਕੀਤੀ ਤੇ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਸਮਾਰੋਹ ਦੌਰਾਨ ਦੌੜਾਂ, ਖੋ-ਖੋ, ਬਾਸਕਟਬਾਲ, ਵਾਲੀਬਾਲ, ਨਿੰਬੂ-ਚਮਚਾ ਦੌੜ, ਤਿੰਨ ਲੱਤਾਂ ਵਾਲੀ ਦੌੜ, ਬੋਰੀ ਦੌੜ, ਸ਼ਾਟ ਪੁੱਟ, ਰੱਸਾਕਸ਼ੀ ਅਤੇ ਹੋਰ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਜਸ਼ਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਸ੍ਰੀ ਸੰਜੀਵ ਭੰਡਾਰੀ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਖੇਡ ਪ੍ਰਤਿਭਾ ਦੀ ਸ਼ਲਾਘਾ ਕੀਤੀ।ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਮਾਨ, ਸ਼ਹੀਦ ਫੇਰੂਮਾਨ ਕਾਲਜ ਦੇ ਪ੍ਰਿੰਸੀਪਲ ਮੈਡਮ ਅਨੂ ਕਪਿਲ ਤੇ ਹੋਰ ਸਾਰ ਸਟਾਫ ਨੇ ਹਾਜਰੀ ਭਰੀ।