11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਕਾਸ ਤੇ ਲੋਕ ਭਲਾਈ ਕੰਮਾਂ ਦੀ ਬਦੌਲਤ ਲੋਕ ਮੁੜ ਆਪ ਸਰਕਾਰ ਬਣਾਉਣਗੇ-ਤਲਬੀਰ ਗਿੱਲ

ਜੇਠੂਵਾਲ, 10 ਨਵੰਬਰ (ਮਿੱਤਰਪਾਲ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਗਵਾਈ ਵਾਲੀ ਆਪ ਸਰਕਾਰ ਵਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਕਰਵਾਏ ਵਿਕਾਸ ਕਾਰਜ ਤੇ ਲੋਕ ਭਲਾਈ ਕੰਮਾਂ ਦੀ ਬਦੌਲਤ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸੂਬੇ ਦੇ ਲੋਕ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਮੁੜ ਦੂਸਰੀ ਵਾਰ ਆਮ ਸਰਕਾਰ ਬਣਾ ਕੇ ਵਿਰੋਧੀਆਂ ਨੂੰ ਇਹ ਦੱਸ ਦੇਣਗੇ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਆਪ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਦੇ ਪਿੰਡ ਭੋਇਆ ਫਤਿਹਗੜ੍ਹ ਵਿਖੇ ਆਪ ਆਗੂ ਕੁਲਵੰਤ ਸਿੰਘ ਯੂਪੀ ਦੇ ਗ੍ਰਹਿ ਵਿਖੇ ਆਪ ਵਰਕਰਾਂ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਦੌਰਾਨ ਕੀਤਾ।

ਅਜੀਤ ਡੈਸਕ 11-11-2026
ਜੇਠੂਵਾਲ, 10 ਨਵੰਬਰ (ਮਿੱਤਰਪਾਲ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਗਵਾਈ ਵਾਲੀ ਆਪ ਸਰਕਾਰ ਵਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਕਰਵਾਏ ਵਿਕਾਸ ਕਾਰਜ ਤੇ ਲੋਕ ਭਲਾਈ ਕੰਮਾਂ ਦੀ ਬਦੌਲਤ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸੂਬੇ ਦੇ ਲੋਕ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਮੁੜ ਦੂਸਰੀ ਵਾਰ ਆਮ ਸਰਕਾਰ ਬਣਾ ਕੇ ਵਿਰੋਧੀਆਂ ਨੂੰ ਇਹ ਦੱਸ ਦੇਣਗੇ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਆਪ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਦੇ ਪਿੰਡ ਭੋਇਆ ਫਤਿਹਗੜ੍ਹ ਵਿਖੇ ਆਪ ਆਗੂ ਕੁਲਵੰਤ ਸਿੰਘ ਯੂਪੀ ਦੇ ਗ੍ਰਹਿ ਵਿਖੇ ਆਪ ਵਰਕਰਾਂ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਦੌਰਾਨ ਕੀਤਾ। ਉਪਰੰਤ ਕੁਲਵੰਤ ਸਿੰਘ ਯੂਪੀ ਵਲੋਂ ਤਲਬੀਰ ਗਿੱਲ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ । ਗਿੱਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਸੂਬੇ ਦੇ ਹਿੱਤਾਂ ਲਈ ਸਿੱਖਿਆ, ਸਿਹਤ, ਬਿਜਲੀ ਦੀ ਸਹੂਲਤ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਜਿਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਮੌਕੇ ਆਮ ਆਗੂ ਕੁਲਵੰਤ ਸਿੰਘ ਯੂਪੀ ਭੋਆ, ਬਲਜਿੰਦਰ ਸਿੰਘ ਛੀਨਾ ਪੀਏ ਗਿੱਲ, ਲਖਵਿੰਦਰ ਸਿੰਘ ਲਾਡੀ, ਗੁਰਦੇਵ ਸਿੰਘ ਦੋਧੀ, ਗੁਰਮੇਜ ਸਿੰਘ ਰੰਧਾਵਾ ਯੂਪੀ, ਮਿਸਤਰੀ ਹਰਵਿੰਦਰ ਪਾਲ ਸਿੰਘ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਸਾਬਕਾ ਪੰਚ ਚੰਨਣ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਜੌਹਲ ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਕਾਂਗਰਸ ਦਾ ਐੱਸ. ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬੰਟੀ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਮੇਟੀ ਬੁਤਾਲਾ ਵਲੋਂ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੇ ਉਲੰਪੀਅਨ ਦਿਲਪ੍ਰੀਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।