11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹੈਬਰਨ ਵਰਲਡ ਸਕੂਲ ’ਚ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ

ਜਗਦੇਵ ਕਲਾਂ, 10 ਨਵੰਬਰ (ਗਿੱਲ)-ਹੈਬਰਨ ਵਰਲਡ ਸਕੂਲ ਬੱਲ ਬਾਵਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ ਸਕੂਲ ਦੇ ਐਮ. ਡੀ.

ਅਜੀਤ ਡੈਸਕ 11-11-2026
ਜਗਦੇਵ ਕਲਾਂ, 10 ਨਵੰਬਰ (ਗਿੱਲ)-ਹੈਬਰਨ ਵਰਲਡ ਸਕੂਲ ਬੱਲ ਬਾਵਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ ਸਕੂਲ ਦੇ ਐਮ.ਡੀ. ਮਨਰੀਤ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਸਕੂਲ ਦੀ ਪ੍ਰਿੰਸੀਪਲ ਦੀਪਕਾ ਕਪੂਰ ਯਤਨਾਂ ਨਾਲ ਸਦਕਾ ਕਰਵਾਏ ਗਏ। ਇਸ ਮੌਕੇ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਰੰਗਾਂ ਦੀ ਵਰਤੋਂ ਕਰਕੇ ਬੇਹੱਦ ਖ਼ੂਬਸੂਰਤ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕੀਤੀਆਂ। ਇਸ ਮੌਕੇ ਸਕੂਲ ਦੇ ਐਮ.ਡੀ. ਮਨਪ੍ਰੀਤ ਸਿੰਘ ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਰਚਨਾਤਮਕ ਗਤੀਵਿਧੀਆਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ । ਇਸ ਮੌਕੇ ਪ੍ਰਿੰਸੀਪਲ ਦੀਪਕਾ ਕਪੂਰ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਖੁਸੂਪੁਰਾ ਵਿਖੇ ਪੰਜਵਾਂ ਰੈਣ ਸਬਾਈ ਕੀਰਤਨ ਸਮਾਗਮ ਅੱਜ ਅਗਲੀ ਖ਼ਬਰ ਕਾਂਗਰਸ ਦਾ ਐੱਸ. ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬੰਟੀ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।