13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਜੀਠੀਆ ਨੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ

ਮਜੀਠਾ, 12 ਨਵੰਬਰ (ਮਨਿੰਦਰ ਸਿੰਘ ਸੋਖੀ)-ਜਿਉਂ ਜਿਉਂ ਪੰਜਾਬ ਵਿਚ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਸੂਬੇ ਦੀਆਂ ਸਿਆਸੀ ਪਾਰਟੀਆਂ ਵਲੋਂ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣੇ ਹਲਕਾ ਮਜੀਠਾ ਵਿਚ ਵੱਖ ਵੱਖ ਪਿੰਡਾਂ ਵਿਚ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 13-11-2026
ਮਜੀਠਾ, 12 ਨਵੰਬਰ (ਮਨਿੰਦਰ ਸਿੰਘ ਸੋਖੀ)-ਜਿਉਂ ਜਿਉਂ ਪੰਜਾਬ ਵਿਚ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਸੂਬੇ ਦੀਆਂ ਸਿਆਸੀ ਪਾਰਟੀਆਂ ਵਲੋਂ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣੇ ਹਲਕਾ ਮਜੀਠਾ ਵਿਚ ਵੱਖ ਵੱਖ ਪਿੰਡਾਂ ਵਿਚ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਜਾ ਰਿਹਾ ਹੈ। ਮਜੀਠੀਆ ਨੇ ਹਲਕੇ ਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ। ਜਿਸ ਵਿਚ ਪਾਰਟੀ ਵਰਕਰਾਂ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ। ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ । ਇਸ ਮੌਕੇ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੰਤੋਖ ਸਿੰਘ ਸਮਰਾ, ਸੀਨੀਅਰ ਅਕਾਲੀ ਆਗੂ ਜਤਿੰਦਰਪਾਲ ਸਿੰਘ ਸਾਬਾ ਹਮਜਾ, ਜਗਰੂਪ ਸਿੰਘ ਚੰਦੀ, ਜ਼ੋਗਿੰਦਰ ਸਿੰਘ ਕੈਰੋਂ ਸਾਬਕਾ ਸਰਪੰਚ, ਹੈਪੀ ਕੋਟਲਾ, ਖੁਸ਼ਵੰਤ ਸਿੰਘ ਪੱਪਾ ਕੋਟਲਾ, ਨੰਬਰਦਾਰ ਲਖਵਿੰਦਰ ਸਿੰਘ, ਨਿਰਮਲ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ ਬੁਰਜ ਪੰਚ, ਸੰਦੀਪ ਸਿੰਘ ਬੁਰਜ, ਜਗਮੇਰ ਸਿੰਘ ਬੁਰਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ 23 ਤੇ ਕਥਾ ਕੀਰਤਨ ਸਮਾਗਮ 24... ਅਗਲੀ ਖ਼ਬਰ ਕੱਛੂਆ ਚਾਲ ਚੱਲ ਰਿਹਾ ਹੈ ਨਿਊ ਅੰਮ੍ਰਿਤਸਰ ਪੁੱਲ ਦਾ ਨਿਰਮਾਣ ਕਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।