13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਹੀ ਸੁਰੱਖਿਅਤ ਸਮਾਜ ਦੀ ਨੀਂਹ-ਪ੍ਰਿੰਸੀ. ਖਾਲਸਾ ਕਾਲਜ ਮਹਿਤਾ

ਚੌਂਕ ਮਹਿਤਾ, 12 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਵਿਖੇ ਸਮਾਜਿਕ ਬੁਰਾਈਆਂ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਸ਼ੰਸਾ ਯੋਗ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 13-11-2026
ਚੌਂਕ ਮਹਿਤਾ, 12 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਵਿਖੇ ਸਮਾਜਿਕ ਬੁਰਾਈਆਂ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਸ਼ੰਸਾ ਯੋਗ ਪ੍ਰਦਰਸ਼ਨ ਕੀਤਾ। ਕਾਲਜ ਦੇ ਹੋਣਹਾਰ ਵਿਦਿਆਰਥੀ ਕੋਮਲਪ੍ਰੀਤ ਕੌਰ, ਗੁਰਲੀਨ ਕੌਰ, ਮਨਮੀਤ ਕੌਰ, ਪ੍ਰੀਆ ਆਦਿ ਨੇ ਭਾਸ਼ਣ ਰਾਹੀਂ ਸਮਾਜ ਵਿੱਚ ਵੱਧ ਰਹੀਆਂ ਬੁਰਾਈਆਂ ਸੋਸ਼ਲ ਮੀਡੀਆ ਦੇ ਚੰਗੇ ਮਾੜੇ ਪੱਖ, ਭਰੂਣ ਹੱਤਿਆ ਅਤੇ ਨਸ਼ਿਆਂ ਦੇ ਸਮਾਜ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਰਦਾਰ ਗੁਰਦੀਪ ਸਿੰਘ ਜਲਾਲ ਉਸਮਾ ਨੇ ਵਿਦਿਆਰਥੀਆਂ ਨਾਲ ਆਪਣੇ ਮਨ ਦੇ ਵਿਚਾਰ ਸਾਂਝਾ ਕਰਦਿਆਂ ਦੱਸਿਆ ਕਿ ਦਿਨੋ ਦਿਨ ਵੱਧ ਰਹੇ ਨਸ਼ੇ, ਮੋਬਾਈਲ ਦੀ ਦੁਰਵਰਤੋਂ ਅਤੇ ਭਰੂਣ ਹੱਤਿਆ ਵਰਗੀਆਂ ਬਿਮਾਰੀਆਂ ਇਨਸਾਨ ਨੂੰ ਖੋਖਲਾ ਬਣਾ ਰਹੀਆਂ ਹਨ । ਇਸ ਮੌਕੇ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਮੈਡਮ ਕੁਲਦੀਪ ਕੌਰ, ਸੁਖਦੇਵ ਸਿੰਘ, ਮੋਂਟੂ ਸਿੰਘ ਅਤੇ ਸਮੂਹ ਅਧਿਆਪਕ ਸਾਹਿਬਾਨਾਂ ਨੇ ਵਿਦਿਆਰਥੀਆਂ ਨੂੰ ਇਹਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।
ਪਿਛਲੀ ਖ਼ਬਰ ਮਾਵਾਂ ਧੀਆਂ ਇਨਸਾਫ਼ ਰੈਲੀਆਂ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਰੱਖੀਆਂ- ਜਥੇਦਾਰ ਰਣੀਕੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।