ਬੰਦੀ ਛੋੜ ਦਿਵਸ ਨੂੰ ਸਮਰਪਿਤ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਕਬੱਡੀ ਖੇਡ ਟੂਰਨਾਮੈਂਟ ਅੱਜ
ਮਜੀਠਾ, 15 ਨਵੰਬਰ (ਜਗਤਾਰ ਸਿੰਘ ਸਹਿਮੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਖੁਸ਼ੀ ਵਿਚ ਮਨਾਏ ਜਾਂਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਛੇਵਾਂ ਕਬੱਡੀ ਖੇਡ ਟੂਰਨਾਮੈਂਟ 16 ਨਵੰਬਰ ਦਿਨ ਸੋਮਵਾਰ ਨੂੰ ਅੱਜ ਪਿੰਡ ਨੰਗਲ ਪੰਨੂਆਂ (ਮਜੀਠਾ) ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਸਿੰਘ ਬਿੱਟੂ (ਗੁਰੂ ਨਾਨਕ ਡੇਅਰੀ ਵਾਲੇ) ਨੇ ਦੱਸਿਆ ਕਿ ਇਸ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।
ਅਜੀਤ ਡੈਸਕ
16-11-2026