ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ- ਦਿਲਬਾਗ ਸਿੰਘ ਕੋਹਾਲੀ
ਰਾਮ ਤੀਰਥ, 17 ਨਵੰਬਰ (ਧਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨਾਂ ਕਿਹਾ ਕਿ ਦੇਸ਼-ਵਿਦੇਸ਼ ਵਿਚ ਵੱਸਦੇ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਇਸ ਪਵਿੱਤਰ ਧਰਤੀ ਨਾਲ ਜੁੜੀਆਂ ਹੋਈਆਂ ਹਨ।
ਅਜੀਤ ਡੈਸਕ
18-11-2026