19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਸ.ਐੱਸ.ਪੀ. ਚਾਹਲ ਦੀ ਅਗਵਾਈ ਹੇਠ ਘਰਾਂ ਦੀ ਕੀਤੀ ਤਲਾਸ਼ੀ

ਸਠਿਆਲਾ, 19 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਪੁਲਿਸ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

ਅਜੀਤ ਡੈਸਕ 20-11-2026
ਸਠਿਆਲਾ, 19 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਪੁਲਿਸ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਵੱਖ-ਵੱਖ ਸ਼ੱਕੀ ਥਾਵਾਂ ਅਤੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਕਾਰਵਾਈ ਦੌਰਾਨ ਪੁਲਿਸ ਅਧਿਕਾਰੀਆਂ ਨੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ। ਇਸ ਮੌਕੇ ਐੱਸ.ਐੱਸ.ਪੀ. ਕੰਵਲਜੀਤ ਸਿੰਘ ਚਾਹਲ ਨੇ ਕਿਹਾ ਕਿ ਸਠਿਆਲਾ ਤੋਂ ਇਲਾਵਾ ਜਿਹੜੇ ਪਿੰਡ ਰੈੱਡ ਜੋਨ ਵਿਚ ਹਨ ਉਨ੍ਹਾਂ ਪਿੰਡਾਂ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵੱਲੋਂ ਮੁਹਿੰਮ ਲਗਾਤਾਰ ਜਾਰੀ ਰਹੇਗੀ । ਇਸ ਮੌਕੇ ਡੀ.ਐਸ.ਪੀ ਸੁਖਪਾਲ ਸਿੰਘ ਬਾਬਾ ਬਕਾਲਾ., ਐਸ.ਐਚ. ਓ. ਹਰਜਿੰਦਰ ਸਿੰਘ ਬਿਆਸ, ਚੌਕੀ ਇੰਚਾਰਜ ਵਿਕਟਰ ਮਸੀਹ, ਚੌਕੀ ਇੰਚਾਰਜ ਜਤਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਮਹਾਨ ਨਗਰ ਕੀਰਤਨ 29 ਨੂੰ ਅਗਲੀ ਖ਼ਬਰ ਪਿੰਡ ਝਲਾੜੀ ਵਿਖੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।