ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਜਥੇਦਾਰ ਜਲਾਲ ਉਸਮਾ
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜ਼ੋਰ ਹੈ ਅਤੇ ਆਪ ਸਰਕਾਰ ਹਰ ਮੁੱਦੇ ’ਤੇ ਫੇਲ੍ਹ ਹੋ ਚੁੱਕੀ ਹੈ, ਇਹੀ ਕਾਰਣ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਤੋਂ ਅੱਕ ਥੱਕ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਨਜ਼ਦੀਕੀ ਪਿੰਡ ਛਾਪਿਆਂਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਗੱਲਬਾਤ ਕਰਦਿਆਂ ਕੀਤਾ।
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜ਼ੋਰ ਹੈ ਅਤੇ ਆਪ ਸਰਕਾਰ ਹਰ ਮੁੱਦੇ ’ਤੇ ਫੇਲ੍ਹ ਹੋ ਚੁੱਕੀ ਹੈ, ਇਹੀ ਕਾਰਣ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਤੋਂ ਅੱਕ ਥੱਕ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਨਜ਼ਦੀਕੀ ਪਿੰਡ ਛਾਪਿਆਂਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ: ਦਿਲਬਾਗ ਸਿੰਘ ਮਾਨ , ਕੌਂਸਲਰ ਕੁਲਵੰਤ ਸਿੰਘ ਰੰਧਾਵਾ ਬਾਬਾ ਬਕਾਲਾ ਸਾਹਿਬ, ਬਖਸ਼ੀਸ਼ ਸਿੰਘ ਛਾਪਿਆਂਵਾਲੀ, ਗਿਆਨੀ ਕਾਬਲ ਸਿੰਘ, ਬਲਜਿੰਦਰ ਸਿੰਘ ਲਾਡੀ, ਜ: ਪੂਰਨ ਸਿੰਘ ਖਿਲਚੀਆਂ, ਦਿਆਲ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਬਲਵਿੰਦਰ ਸਿੰਘ ਜਸਪਾਲ, ਜਸਵਿੰਦਰ ਸਿੰਘ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਤਰਸੇਮ ਸਿੰਘ ਕਾਲੇਕੇ, ਹੀਰਾ ਸਿੰਘ ਗਗੜੇਵਾਲ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ ।