ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਖੇ ਚੋਰੀ
ਚਵਿੰਡਾ ਦੇਵੀ, 19 ਨਵੰਬਰ (ਸਤਪਾਲ ਸਿੰਘ ਢੱਡੇ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਚੋਰ ਸਕੂਲ ਦੀ ਕੰਧ ਪਾੜ ਕੇ ਅੰਦਰ ਦਾਖ਼ਲ ਹੋਏ ਅਤੇ ਸਕੂਲ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਉੱਥੇ ਖੜ੍ਹੀ ਰਿਕਸ਼ਾ-ਰੇਹੜੀ ਵਿਚ ਚੋਰੀ ਕੀਤਾ ਸਾਮਾਨ ਲੱਦ ਕੇ ਫ਼ਰਾਰ ਹੋ ਗਏ।
ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਖੇ ਚੋਰੀ ਦੀ ਘਟਨਾ ਦੀ ਜਾਂਚ ਕਰਦੇ ਹੋਏ ਏ. ਐਸ. ਆਈ. ਬਲਜਿੰਦਰ ਸਿੰਘ। ਤਸਵੀਰ : ਸਤਪਾਲ ਸਿੰਘ ਢੱਡੇ
20-11-2026