ਬਲਦੇਵ ਸਿੰਘ ਬੱਬੂ ਵਲੋਂ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਪ੍ਰਚਾਰ ਮੁਹਿੰਮ ਸ਼ੁਰੂ
ਚੇਤਨਪੁਰਾ, 19 ਨਵੰਬਰ (ਮਹਾਂਬੀਰ ਸਿੰਘ ਗਿੱਲ)–ਭਵਿੱਖ ਵਿਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਬਲਦੇਵ ਸਿੰਘ ਬੱਬੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ ਵਲੋਂ ਸਾਥੀਆਂ ਦੇ ਸਹਿਯੋਗ ਨਾਲ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਪ੍ਰਚਾਰ ਪੋਸਟਰ ਰਿਲੀਜ਼ ਕਰਕੇ ਪ੍ਰਚਾਰ ਸ਼ੁਰੂ ਕੀਤਾ । ਇਸ ਮੌਕੇ ਚੇਤਨਪੁਰਾ ਵਿਖੇ ਪੋਸਟਰ ਲਗਾ ਕੇ ਲੋਕਾਂ ਨੂੰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਅਤੇ ਉਨ੍ਹਾਂ ਵਲੋਂ ਹਲਕੇ ਵਿਚ ਕੀਤੇ ਗਏ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ।
ਅਜੀਤ ਡੈਸਕ
20-11-2026