23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਾਜਾ ਵੜਿੰਗ ਦੇ ਬਿਆਨ ’ਤੇ ਤਿੱਖਾ ਤਨਜ਼, ਪੰਜਾਬ ਦੇ ਲੋਕ ਕਾਂਗਰਸ ਨੂੰ ਬਾਟੇ ਵਾਂਗ ਮਾਂਜ ਦੇਣਗੇ- ਧਾਲੀਵਾਲ

ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦੇਰ ਸ਼ਾਮ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 5 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 23-11-2026
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦੇਰ ਸ਼ਾਮ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 5 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਦੇ ਹਨ ਤਾਂ ਮਾਵਾਂ-ਭੈਣਾਂ ਵਲੋਂ ਮਿਲ ਰਹੇ ਪਿਆਰ ਅਤੇ ਸਤਿਕਾਰ ਨੂੰ ਦੇਖ ਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਹੁੰਦੀ ਹੈ। ਇਸ ਦੌਰਾਨ ਵਿਧਾਇਕ ਸ.ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਇਕ ਮੀਟਿੰਗ ਦੌਰਾਨ ਦਿੱਤੇ ਬਿਆਨ ਬਾਰੇ ਪੁੱਛੇ ਜਾਣ ’ਤੇ ਵਿਧਾਇਕ ਸ. ਧਾਲੀਵਾਲ ਨੇ ਕਾਂਗਰਸ ਪਾਰਟੀ ਦੀ ਅੰਦਰੂਨੀ ਸਿਆਸੀ ਸਥਿਤੀ ’ਤੇ ਤਿੱਖਾ ਤਨਜ਼ ਕੱਸਦਿਆ ਕਿਹਾ ਕਿ ਕਾਂਗਰਸ ਵਿਚ ਕੋਈ ਏਕਤਾ ਦਿਖਾਈ ਨਹੀਂ ਦੇ ਰਹੀ । ਆਪਣੀ ਗੱਲ ਨੂੰ ਹੋਰ ਤਿੱਖੇ ਅੰਦਾਜ਼ ਵਿਚ ਰੱਖਦਿਆਂ ਵਿਧਾਇਕ ਸ. ਧਾਲੀਵਾਲ ਨੇ ਮੌਕੇ ’ਤੇ ਮੌਜੂਦ ਇਕ ਨਿਹੰਗ ਸਿੰਘ ਦਾ ਬਾਟਾ ਦਿਖਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਇਸ ਬਾਟੇ ਵਾਂਗ ਮਾਂਜ ਦੇਣਗੇ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਸਾਬਕਾ ਕੌਂਸਲਰ ਗੁਰਦੇਵ ਸਿੰਘ, ਦਵਿੰਦਰ ਸਿੰਘ ਸੋਨੂੰ ਅਤੇ ਅਵਿਨਾਸ਼ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯੂਥ ਦਾ ਅਹਿਮ ਰੋਲ ਹੋਵੇਗਾ : ਜੇ. ਪੀ. ਸਹਿਣੇਵਾਲੀ ਅਗਲੀ ਖ਼ਬਰ ਸਠਿਆਲਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।