22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬਾਬਾ ਬਕਾਲਾ ਸਾਹਿਬ ਵਿਧਾਨ ਸਭਾ ਚੋਣ ਹਲਕੇ ਦੇ 241 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ- ਐੱਸ.ਡੀ.ਐੱਮ.

ਬਾਬਾ ਬਕਾਲਾ ਸਾਹਿਬ, 22 ਨਵੰਬਰ (ਰਾਜਨ)-ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ-01. 01.

ਸ੍ਰੀਮਤੀ ਪ੍ਰਗਤੀ ਸੇਠੀ ਪੀ.ਸੀ.ਐੱਸ. ਐੱਸ.ਡੀ.ਐੱਮ. 23-11-2026
ਬਾਬਾ ਬਕਾਲਾ ਸਾਹਿਬ, 22 ਨਵੰਬਰ (ਰਾਜਨ)-ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ-01.01.2027 ਦੇ ਮੱਦੇਨਜਰ ਵੋਟਰ ਸੂਚੀ ਵਿਚ ਦਰਜ ਵੇਰਵਿਆਂ ਨੂੰ ਦਰੁਸਤ ਕਰਨ ਅਤੇ ਯੋਗ ਨਾਗਰਿਕਾਂ ਨੂੰ ਚੋਣ ਸੰਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ 25-ਬਾਬਾ ਬਕਾਲਾ ਸਾਹਿਬ ਵਿਧਾਨ ਸਭਾ ਚੋਣ ਹਲਕੇ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਵਿਧਾਨ ਸਭਾ ਚੋਣ ਹਲਕਾ 25-ਬਾਬਾ ਬਕਾਲਾ ਸਾਹਿਬ ਦੇ 241 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਨਿਗਰਾਨੀ ਉਪ ਮੰਡਲ ਮੈਜਿਸਟ੍ਰੇਟ, ਬਾਬਾ ਬਕਾਲਾ ਸਾਹਿਬ, ਸ੍ਰੀਮਤੀ ਪ੍ਰਗਤੀ ਸੇਠੀ ਦੀ ਅਗਵਾਈ ਹੇਠ ਕੀਤੀ ਜਾਵੇਗੀ । ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ ਵਲੋਂ ਮੌਜੂਦ ਰਹਿ ਕੇ ਵੋਟਰਾਂ ਦੀਆਂ ਵੋਟਰ ਸੂਚੀ ਨਾਲ ਸੰਬੰਧਿਤ ਐਂਟਰੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਦਰੁਸਤੀ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ।
ਪਿਛਲੀ ਖ਼ਬਰ ਪਿੰਡ ਵਜ਼ੀਰ ਭੁੱਲਰ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ : ਠੇਕੇਦਾਰ ਕਾਲੀ ਦੌਲੋ ਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।