22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਤਿੰਨ ਪਿੰਡਾਂ ਵਿਚ 44.52 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨਾਂ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ

ਜੰਡਿਆਲਾ ਗੁਰੂ, 22 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 23-11-2026
ਜੰਡਿਆਲਾ ਗੁਰੂ, 22 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਾਰਾਗੜ੍ਹ, ਬਾਲੀਆਂ ਮੰਝਪੁਰ ਅਤੇ ਵਡਾਲਾ ਜੋਹਲ ਵਿਖੇ ਨਵੇਂ ਤਿਆਰ ਕੀਤੇ ਗਏ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ’ਤੇ ਪੰਜਾਬ ਸਰਕਾਰ ਵਲੋਂ ਕੁੱਲ 44.52 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਪਿੰਡ ਤਾਰਾਗੜ੍ਹ ਦੇ ਖੇਡ ਮੈਦਾਨ ’ਤੇ 14.82 ਲੱਖ ਰੁਪਏ, ਬਾਲੀਆਂ ਮੰਝਪੁਰ ਵਿਖੇ 15.31 ਲੱਖ ਰੁਪਏ ਅਤੇ ਵਡਾਲਾ ਜੋਹਲ ਵਿਖੇ 14.39 ਲੱਖ ਰੁਪਏ ਖਰਚ ਕੀਤੇ ਗਏ ਹਨ। ਇਨ੍ਹਾਂ ਮੈਦਾਨਾਂ ਵਿਚ ਵਾਲੀਬਾਲ ਕੋਰਟ, ਚੇਨ ਲਿੰਕ ਫੈਂਸਿੰਗ, ਗੇਟ, ਹਾਈ ਮਾਸਟ ਲਾਈਟਾਂ, ਫਲੱਡ ਲਾਈਟਾਂ, ਪਾਣੀ ਲਈ ਸਬਮਰਸੀਬਲ ਬੋਰ ਅਤੇ ਹਾਈਡ੍ਰੈਂਟ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ ਹੈ। ਸੂਬੇ ਦੇ 3,000 ਤੋਂ ਵੱਧ ਪਿੰਡਾਂ ਵਿਚ ਖੇਡ ਸਟੇਡੀਅਮ ਅਤੇ ਮੈਦਾਨ ਵਿਕਸਿਤ ਕੀਤੇ ਗਏ ਹਨ ਅਤੇ ਖਿਡਾਰੀਆਂ ਨੂੰ ਲੋੜੀਂਦਾ ਖੇਡ ਸਾਮਾਨ ਵੀ ਮੁਹੱਈਆ ਕਰਵਾਇਆ ਗਿਆ ਹੈ।
ਪਿਛਲੀ ਖ਼ਬਰ ਹਰਮੀਤ ਸਿੰਘ ਭੰਗਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਜੀਠਾ ਦੇ ਮੀਡੀਆ ਇੰਚਾਰਜ ਨਿਯੁਕਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ.ਕੇ.ਐੱਸ. ਚੈਰੀਟੇਬਲ ਹਸਪਤਾਲ ਮੌੜੇ ਖੁਰਦ ਵਿਖੇ ਧਾਰਮਿਕ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।