ਰਿਵਾਇਤੀ ਪਾਰਟੀਆਂ ਦੇ ਰਾਜ ਦੌਰਾਨ ਪੰਜਾਬ ਦਾ ਕੋਈ ਵਿਕਾਸ ਨਹੀਂ ਹੋਇਆ- ਵਿਧਾਇਕ ਧਾਲੀਵਾਲ
ਰਾਮਦਾਸ, 22 ਨਵੰਬਰ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਰਕਰਾਂ ਨਾਲ ਨਗਰ ਕੌਂਸਲ ਰਾਮਦਾਸ ਦੇ ਵਾਰਡ 8 ’ਚ ਡੋਰ ਟੂ ਡੋਰ ਜਾ ਕੇ ਵੋਟਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਸਕੀਮਾਂ ਤੋ ਜਾਣੂੰ ਕਰਵਾਇਆ ਤੇ 2027 ਦੀਆਂ ਵਿਧਾਨ ਸਭਾ ਚੋਣਾ ’ਚ ਕੰਮ ਦੇ ਅਧਾਰ ’ਤੇ ਵੋਟਰਾਂ ਨੂੰ ਆਪ ਦੇ ਹੱਕ ’ਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ । ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅਕਾਲੀ ਕਾਂਗਰਸ ਨੇ ਆਪਣੇ ਰਾਜ ਦੌਰਾਨ ਪੰਜਾਬ ਦੇ ਕਿਸੇ ਵੀ ਪਿੰਡ ਤੇ ਸ਼ਹਿਰ ਦਾ ਵਿਕਾਸ ਨਹੀਂ ਕਰਵਾਇਆ ।
ਅਜੀਤ ਡੈਸਕ
23-11-2026