26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਹੋਈ : ਸੰਦੀਪ ਉਦੋਕੇ

ਟਾਹਲੀ ਸਾਹਿਬ, 25 ਨਵੰਬਰ (ਵਿਨੋਦ ਭੀਲੋਵਾਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਐਲਾਨ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਕ ਇਤਿਹਾਸਕ ਕਦਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੇ ਸੀਨੀਅਰ ਤੇ ਨਿਧੜਕ ਅਕਾਲੀ ਆਗੂ ਸੰਦੀਪ ਸਿੰਘ ਸਾਬਕਾ ਸਰਪੰਚ ਉਦੋਕੇ ਨੇ ਗੱਲਬਾਤ ਕਰਦਿਆਂ ਕੀਤਾ।

ਸੰਦੀਪ ਸਿੰਘ ਉਦੋਕੇ 26-11-2026
ਟਾਹਲੀ ਸਾਹਿਬ, 25 ਨਵੰਬਰ (ਵਿਨੋਦ ਭੀਲੋਵਾਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਐਲਾਨ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਕ ਇਤਿਹਾਸਕ ਕਦਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੇ ਸੀਨੀਅਰ ਤੇ ਨਿਧੜਕ ਅਕਾਲੀ ਆਗੂ ਸੰਦੀਪ ਸਿੰਘ ਸਾਬਕਾ ਸਰਪੰਚ ਉਦੋਕੇ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਦੀ ਸਰਕਾਰ ਆਉਣ ’ਤੇ ਪਹਿਲੀ ਤਰਜ਼ੀਹ ਅਮਨ-ਕਾਨੂੰਨ ਦੀ ਬਹਾਲੀ ਅਤੇ ਨਸ਼ੇ ਦਾ ਖ਼ਾਤਮਾ ਹੋਵੇਗੀ ਅਤੇ ਨੌਜਵਾਨਾਂ ਨੂੰ ਪੰਜਾਬ ’ਚ ਹੀ ਰੁਜ਼ਗਾਰ ਦੇ ਮੌਕੇ ਮਿਲਣਗੇ ਤੇ ਮੁਲਾਜ਼ਮਾਂ ਦੇ ਹੱਕਾਂ ਅਤੇ ਮਾਣ-ਸਨਮਾਨ ਦੀ ਬਹਾਲੀ ਕੀਤੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾ ਇਕੱਠੇ ਲੜਨ ਨਾਲ ਦੂਸਰੀਆਂ ਪਾਰਟੀਆਂ ਦੀ ਨੀਂਦ ਹਰਾਮ ਹੋ ਜਾਵੇਗੀ । ਇਸ ਮੌਕੇ ਸੋਨੀ ਸਿੰਘ, ਬਚਿੱਤਰ ਸਿੰਘ, ਹਰਭੇਜ ਸਿੰਘ, ਦਰਸ਼ਨ ਸਿੰਘ ਮੈਂਬਰ, ਸਰਬਜੀਤ ਸਿੰਘ ਮੈਂਬਰ, ਮਨਜੀਤ ਸਿੰਘ ਮੈਂਬਰ, ਧੰਨ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਰਪੰਚ ਮਾਸਟਰ ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਸੁਲੱਖਣ ਸਿੰਘ, ਮਨਪ੍ਰੀਤ ਸਿੰਘ ਆਦਿ ਨਾਲ ਸਨ।
ਪਿਛਲੀ ਖ਼ਬਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਨੂੰ ਪਾਰਲੀਮੈਂਟਰੀ ਸਕੱਤਰ ਨਿਯੁਕਤ ਕੀਤੇ ਜਾਣ ’... ਅਗਲੀ ਖ਼ਬਰ ਪਿੰਡ ਭੰਗਵਾਂ ਦੇ ਗੁਰਦੁਆਰਾ ਸਹਿਬ ਵਿਖੇ ਬਾਣੀ ਕੰਠ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।