26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਨੂੰ ਪਾਰਲੀਮੈਂਟਰੀ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦੀ ਲਹਿਰ

ਸਠਿਆਲਾ, 25 ਨਵੰਬਰ (ਜਗੀਰ ਸਿੰਘ ਸਫਰੀ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਨੂੰ ਪਾਰਲੀਮੈਂਟਰੀ ਸਕੱਤਰ (ਖੇਡਾਂ ਅਤੇ ਸੱਭਿਆਚਾਰ) ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਜੱਦੀ ਪਿੰਡ ਸਠਿਆਲਾ ਸਮੇਤ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਗਈ ਹੈ। ਇਸ ਮੌਕੇ ਮਾ: ਚੰਨਦੀਪ ਸਿਘ ਬੁਤਾਲਾ, ਮਾ: ਅੰਮ੍ਰਿਤਪਾਲ ਸਿੰਘ ਬੱਲ, ਸਾਬਕਾ ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਸਾਬਕਾ ਦਲਵਿੰਦਰ ਸਿੰਘ ਸਠਿਆਲਾ ਨੇ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਪਾਰਲੀਮੈਂਟ ਸਕੱਤਰ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕੈਨੇਡਾ ਦੇ ਸਰੀ ਨੌਰਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਦਾ ਜੱਦੀ ਪਿੰਡ ਸਠਿਆਲਾ ਹੈ।

ਅਜੀਤ ਡੈਸਕ 26-11-2026
ਸਠਿਆਲਾ, 25 ਨਵੰਬਰ (ਜਗੀਰ ਸਿੰਘ ਸਫਰੀ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਨੂੰ ਪਾਰਲੀਮੈਂਟਰੀ ਸਕੱਤਰ (ਖੇਡਾਂ ਅਤੇ ਸੱਭਿਆਚਾਰ) ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਜੱਦੀ ਪਿੰਡ ਸਠਿਆਲਾ ਸਮੇਤ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਗਈ ਹੈ। ਇਸ ਮੌਕੇ ਮਾ: ਚੰਨਦੀਪ ਸਿਘ ਬੁਤਾਲਾ, ਮਾ: ਅੰਮ੍ਰਿਤਪਾਲ ਸਿੰਘ ਬੱਲ, ਸਾਬਕਾ ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਸਾਬਕਾ ਦਲਵਿੰਦਰ ਸਿੰਘ ਸਠਿਆਲਾ ਨੇ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਪਾਰਲੀਮੈਂਟ ਸਕੱਤਰ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕੈਨੇਡਾ ਦੇ ਸਰੀ ਨੌਰਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਦਾ ਜੱਦੀ ਪਿੰਡ ਸਠਿਆਲਾ ਹੈ। ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਦੀ ਖ਼ਬਰ ਨਾਲ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਉਨ੍ਹਾਂ ਮਨਦੀਪ ਸਿੰਘ ਧਾਲੀਵਾਲ ਨੂੰ ਇਸ ਨਿਯੁਕਤੀ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਨਵੀਂ ਜ਼ਿੰਮੇਵਾਰੀ ਵਿਚ ਸਫਲਤਾ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਕਾਰ ਸਵਾਰ ਵਲੋਂ ਮਾਰੀ ਟੱਕਰ ਨਾਲ ਪਨਬੱਸ ਦਾ ਡਰਾਈਵਰ ਹੋਇਆ ਗੰਭੀਰ ਜ਼ਖ਼ਮੀਂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਹੋਈ : ਸੰਦੀਪ ਉਦੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।