ਸੋਨੀਆ ਮਾਨ ਵਲੋਂ ਲੋਕ ਮਿਲਣੀ ਮੁਹਿੰਮ ਤਹਿਤ ਪਿੰਡ ਮਟੀਆਂ ਦੇ ਲੋਕਾਂ ਨੂੰ ਸਕੀਮਾਂ ਬਾਰੇ ਕਰਵਾਇਆ ਜਾਣੂ
ਅਜਨਾਲਾ, ਓਠੀਆਂ 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੀ ਇੰਚਾਰਜ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਸੋਨੀਆ ਮਾਨ ਵਲੋਂ ਅੱਜ ਹਲਕੇ ਦੇ ਪਿੰਡ ਮਟੀਆ ਵਿਖੇ ‘ਪਿੰਡ-ਪਿੰਡ ਲੋਕ ਮਿਲਣੀ’ ਮੁਹਿੰਮ ਤਹਿਤ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਅਜਨਾਲਾ, ਓਠੀਆਂ 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੀ ਇੰਚਾਰਜ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਸੋਨੀਆ ਮਾਨ ਵਲੋਂ ਅੱਜ ਹਲਕੇ ਦੇ ਪਿੰਡ ਮਟੀਆ ਵਿਖੇ ‘ਪਿੰਡ-ਪਿੰਡ ਲੋਕ ਮਿਲਣੀ’ ਮੁਹਿੰਮ ਤਹਿਤ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਿਆਸਤ ਨੂੰ ਸਿਰਫ਼ ਸੱਤਾ ਹਾਸਿਲ ਕਰਨ ਦਾ ਸਾਧਨ ਬਣਾਉਣ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਸਰਕਾਰੀ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਥਾਨਕ ਮਸਲਿਆਂ ਬਾਰੇ ਵੀ ਵਿਚਾਰ - ਵਟਾਂਦਰਾ ਕੀਤਾ ਅਤੇ ਕਿਹਾ ਕਿ ਹਲਕੇ ਦੇ ਵਿਕਾਸ, ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਸਰਕਾਰੀ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਲੋਕਾਂ ਨਾਲ ਇਹ ਸੰਪਰਕ ਮੁਹਿੰਮ ਲਗਾਤਾਰ ਜਾਰੀ ਰਹੇਗੀ। ਸੋਨੀਆ ਮਾਨ ਵਲੋਂ ਪਿੰਡ ਵਾਸੀਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਜਾਣੂੰ ਕਰਵਾਉਂਦਿਆਂ ਪਾਰਟੀ ਦੇ ਹੱਕ ਵਿਚ ਸਮਰਥਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਕਿਰਨਦੀਪ ਕੌਰ ਰਿਆੜ ਬੀ.ਡੀ.ਪੀ.ਓ. ਹਰਸ਼ਾ ਛੀਨਾ, ਬਲਾਕ ਪ੍ਰਧਾਨ ਗੁਰਸਿਮਰਨ ਸਿੰਘ ਰਾਜਨ, ਸਰਪੰਚ ਕਾਬਲ ਸਿੰਘ ਮਟੀਆ, ਪੀ.ਏ. ਅਮੀਤੋਜ ਸਿੰਘ, ਬਲਾਕ ਸੰਮਤੀ ਮੈਂਬਰ ਕੈਪਟਨ ਸਿੰਘ, ਪੰਚ ਸੁਰਜੀਤ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ।