26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੱਜ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ’ਚ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹੋਣਗੇ ਸ਼ਾਮਿਲ- ਤਲਬੀਰ ਗਿੱਲ

ਜੇਠੂਵਾਲ, 25 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਆਪ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅੱਜ 26 ਨਵੰਬਰ ਨੂੰ ਮੋਗਾ ਵਿਖੇ ਸੂਬਾ ਪਧਰੀ ਹੋ ਰਹੀ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਮਜੀਠਾ ਦੇ ਆਮ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਅਤੇ ਮੋਗਾ ’ਚ ਆਪ ਪਾਰਟੀ ਦੀ ਰੈਲੀ ਵਿਚ ਪੰਜਾਬ ਵਾਸੀਆਂ ਦਾ ਇਕੱਠ ਵਿਰੋਧੀਆਂ ਨੂੰ ਇਹ ਸਪੱਸ਼ਟ ਕਰੇਗਾ ਕਿ ਲੋਕ ਮੁੜ 2027 ’ਚ ਆਪ ਪਾਰਟੀ ਦੀ ਸਰਕਾਰ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਤਲਬੀਰ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਤੋਂ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਅਗਾਜ ਸ਼ੁਰੂ ਕਰੇਗੀ ਅਤੇ ਇਸ ਰੈਲੀ ਨੂੰ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ ਅਤੇ ਇਸ ਰੈਲੀ ’ਚ ਆਪ ਸਰਕਾਰ ਵਲੋਂ 5 ਸਾਲਾਂ ਦੌਰਾਨ ਸੂਬੇ ਦੇ ਹਿੱਤਾਂ ਤੇ ਲੋਕ ਭਲਾਈ ਦੇ ਕੰਮ ਬੋਲਣਗੇ।

ਤਲਬੀਰ ਸਿੰਘ ਗਿੱਲ 26-11-2026
ਜੇਠੂਵਾਲ, 25 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਆਪ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅੱਜ 26 ਨਵੰਬਰ ਨੂੰ ਮੋਗਾ ਵਿਖੇ ਸੂਬਾ ਪਧਰੀ ਹੋ ਰਹੀ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਮਜੀਠਾ ਦੇ ਆਮ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਅਤੇ ਮੋਗਾ ’ਚ ਆਪ ਪਾਰਟੀ ਦੀ ਰੈਲੀ ਵਿਚ ਪੰਜਾਬ ਵਾਸੀਆਂ ਦਾ ਇਕੱਠ ਵਿਰੋਧੀਆਂ ਨੂੰ ਇਹ ਸਪੱਸ਼ਟ ਕਰੇਗਾ ਕਿ ਲੋਕ ਮੁੜ 2027 ’ਚ ਆਪ ਪਾਰਟੀ ਦੀ ਸਰਕਾਰ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਤਲਬੀਰ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਤੋਂ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਅਗਾਜ ਸ਼ੁਰੂ ਕਰੇਗੀ ਅਤੇ ਇਸ ਰੈਲੀ ਨੂੰ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ ਅਤੇ ਇਸ ਰੈਲੀ ’ਚ ਆਪ ਸਰਕਾਰ ਵਲੋਂ 5 ਸਾਲਾਂ ਦੌਰਾਨ ਸੂਬੇ ਦੇ ਹਿੱਤਾਂ ਤੇ ਲੋਕ ਭਲਾਈ ਦੇ ਕੰਮ ਬੋਲਣਗੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਸਰਪੰਚ ਰਵਿੰਦਰ ਪਾਲ ਸਿੰਘ ਗਿੱਲ, ਸਰਪੰਚ ਰਾਜਕੁਮਾਰ ਲੁੱਧੜ, ਸਰਪੰਚ ਸਤਨਾਮ ਸਿੰਘ ਨਵੇ ਨਾਗ, ਹਰਜਿੰਦਰ ਸਿੰਘ ਸਾਬਕਾ ਸਰਪੰਚ ਰੱਖ ਨਾਗ, ਡਾਰਕੇਸ਼ ਕੁਮਾਰ ਸ਼ਰਮਾ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਅਕਾਲੀ-ਭਾਜਪਾ ਗੱਠਜੋੜ ਮੀਲ ਪੱਥਰ ਸਾਬਤ ਹੋਵੇਗਾ : ਹੈਪੀ ਬੋਪਾਰਾਏ ਅਗਲੀ ਖ਼ਬਰ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਮੇਂ ਦੀ ਮੁੱਖ ਲੋੜ-ਅਬਰੋਲ,ਪ੍ਰਾਸ਼ਰ, ਨਈਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।