‘ਆਪ’ ਪਾਰਟੀ ਛੱਡ ਕੇ ਆਏ ਆਗੂਆਂ ਤੇ ਵਰਕਰਾਂ ਨੂੰ ਮਜੀਠੀਆ ਨੇ ਕੀਤਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਆਪ ਪਾਰਟੀ ਦੇ ਅੰਮ੍ਰਿਤਸਰ ਦੇ ਹਲਕਾ ਦੱਖਣੀ ਸਮੇਤ ਵੱਖ ਵੱਖ ਇਲਾਕਿਆਂ ਤੋਂ ਕਈ ਆਗੂ ਤੇ ਵਰਕਰ ਪਾਰਟੀ ਛੱਡ ਕੇ ਅਕਾਲੀ ਦਲ (ਬਾਦਲ) ਵਿਚ ਸ਼ਾਮਿਲ ਹੋਏ ਗਏ, ਜਿਨ੍ਹਾਂ ਨੂੰ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿਚ ਸ਼ਾਮਿਲ ਕਰਦਿਆਂ ਸਨਮਾਨਤ ਕੀਤਾ। ਬਾਅਦ ’ਚ ਅਕਾਲੀ ਦਲ ਵਲੋਂ ਜਾਰੀ ਸੂਚਨਾ ਅਨੁਸਾਰ ਸ: ਮਜੀਠੀਆ ਦੀ ਹਾਜ਼ਰੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਆਪ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਵਿਚ ਪੁਸ਼ਪਿੰਦਰਜੀਤ ਸਿੰਘ ਪਾਰਸ , ਹਰਪ੍ਰੀਤ ਸਿੰਘ ਮਨੀ (ਸਿਆਸੀ ਸਲਾਹਕਾਰ ਡਾ.
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਆਪ ਪਾਰਟੀ ਦੇ ਅੰਮ੍ਰਿਤਸਰ ਦੇ ਹਲਕਾ ਦੱਖਣੀ ਸਮੇਤ ਵੱਖ ਵੱਖ ਇਲਾਕਿਆਂ ਤੋਂ ਕਈ ਆਗੂ ਤੇ ਵਰਕਰ ਪਾਰਟੀ ਛੱਡ ਕੇ ਅਕਾਲੀ ਦਲ (ਬਾਦਲ) ਵਿਚ ਸ਼ਾਮਿਲ ਹੋਏ ਗਏ, ਜਿਨ੍ਹਾਂ ਨੂੰ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿਚ ਸ਼ਾਮਿਲ ਕਰਦਿਆਂ ਸਨਮਾਨਤ ਕੀਤਾ। ਬਾਅਦ ’ਚ ਅਕਾਲੀ ਦਲ ਵਲੋਂ ਜਾਰੀ ਸੂਚਨਾ ਅਨੁਸਾਰ ਸ: ਮਜੀਠੀਆ ਦੀ ਹਾਜ਼ਰੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਆਪ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਵਿਚ ਪੁਸ਼ਪਿੰਦਰਜੀਤ ਸਿੰਘ ਪਾਰਸ , ਹਰਪ੍ਰੀਤ ਸਿੰਘ ਮਨੀ (ਸਿਆਸੀ ਸਲਾਹਕਾਰ ਡਾ. ਇੰਦਰਬੀਰ ਸਿੰਘ ਨਿੱਜਰ), ਸਾਬਕਾ ਕੌਂਸਲਰ ਜਸਕਰਨ ਸਿੰਘ, ਆਕਾਸ਼ਦੀਪ ਸਿੰਘ, ਬਲਾਕ ਕੋਆਰਡੀਨੇਟਰ, ਸੋਸ਼ਲ ਮੀਡੀਆ, ਮਨਪ੍ਰੀਤ ਸਿੰਘ ਬੋਨੀ, ਵਰਿੰਦਰ ਸਿੰਘ ਖ਼ਾਲਸਾ, ਜਸਪਾਲ ਸਿੰਘ, ਗੁਰਜੀਤ ਸਿੰਘ, ਅਜ਼ਵਿੰਦਰ ਸਿੰਘ, ਮਨਦੀਪ ਸਿੰਘ, ਜਿੰਦਰ ਸਿੰਘ, ਗੋਪੀ ਸਿੰਘ, ਸਾਜਨ ਸਿੰਘ, ਸਰਬਜੀਤ ਸਿੰਘ,ਅਤੁਲ ਕਾਂਤ, ਹਰਦਿਆਲ ਕਸ਼ਯਪ, ਗੁਰਦਿਆਲ ਸਿੰਘ, ਹਰਪਾਲ ਸਿੰਘ, ਸਰਵਣ ਸਿੰਘ, ਦੀਪਇੰਦਰ ਸਿੰਘ, ਹਰਪ੍ਰੀਤ ਸਿੰਘ (ਗਨੀ), ਸਰਬਜੀਤ ਸਿੰਘ (ਬਿੱਟੂ), ਸਰਬਜੀਤ ਸਿੰਘ ਸੇਖੋਂ ਸਮੇਤ ਹੋਰ ਆਪ ਸਮਰਥਕ ਅਤੇ ਵਰਕਰ ਸ਼ਾਮਿਲ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ । ਆਪ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮਜੀਠੀਆ ਨੇ ਕਿਹਾ ਕਿ ਅੱਜ ਖਜਾਨੇ ਦੀ ਕਥਿੱਤ ਲੁੱਟ ਕਾਰਣ ਪੰਜਾਬ 5 ਲੱਖ ਕਰੋੜ ਦਾ ਕਰਜ਼ਾਈ ਹੈ ਤੇ ਕਿਸਾਨਾਂ, ਨਸ਼ਿਆਂ, ਉਦਯੋਗ ਤੇ ਰੁਜ਼ਗਾਰ ਦੇ ਮੁੱਦਿਆਂ ‘ਤੇ ਝਾੜੂ ਸਰਕਾਰ ਬੁਰੀ ਤਰਾਂ ਫੇਲ ਹੋਈ ਹੈ। ਉਨ੍ਹਾਂ ਕੁੱਝ ਸਥਾਨਕ ਪੱਧਰ ‘ਤੇ ਭਾਜਪਾ ਆਗੂਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਕਿਹਾ ਕਿ ਸਾਰਿਆਂ ਨੂੰ ਗੱਠਜੋੜ ਦੀ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ।