30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਮਹਾਨ ਨਗਰ ਕੀਰਤਨ ਸਜਾਇਆ

ਚੇਤਨਪੁਰਾ/ ਜਗਦੇਵ ਕਲਾਂ, 29 ਨਵੰਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਗੁਰਮਤਿ ਵਿਦਿਆਲੇ ਚੇਤਨਪੁਰਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਲੇ ਦੇ ਮੁਖੀ ਬਾਬਾ ਬਲਜੀਤ ਸਿੰਘ ਕੰਦੋਵਾਲੀ ਵਾਲਿਆਂ ਦੇ ਉਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਮਤਿ ਵਿਦਿਆਲਿਆ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਮਹਿਲ ਜੰਡਿਆਲਾ, ਪਿੰਡ ਸੰਤੂਨੰਗਲ, ਕੰਦੋਵਾਲੀ, ਗੁਰਦੁਆਰਾ ਡੇਰਾ ਸਾਹਿਬ ਪਿੰਡ ਚੇਤਨਪੁਰਾ, ਮੱਝੂਪੁਰਾ, ਸੰਗਤਪੁਰਾ, ਮਾਛੀਨੰਗਲ, ਝੰਡੇਰ, ਕੋਟਲੀ ਸੱਕਿਆਂਵਾਲੀ, ਜਗਦੇਵ ਕਲਾਂ ਦਬੁਰਜੀ, ਪਠਾਨ ਨੰਗਲ ਆਦਿ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਮਤਿ ਵਿਦਿਆਲਾ ਵਿਖੇ ਸਮਾਪਤ ਹੋਇਆ।

ਅਜੀਤ ਡੈਸਕ 30-11-2026
ਚੇਤਨਪੁਰਾ/ ਜਗਦੇਵ ਕਲਾਂ, 29 ਨਵੰਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਗੁਰਮਤਿ ਵਿਦਿਆਲੇ ਚੇਤਨਪੁਰਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਲੇ ਦੇ ਮੁਖੀ ਬਾਬਾ ਬਲਜੀਤ ਸਿੰਘ ਕੰਦੋਵਾਲੀ ਵਾਲਿਆਂ ਦੇ ਉਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਮਤਿ ਵਿਦਿਆਲਿਆ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਮਹਿਲ ਜੰਡਿਆਲਾ, ਪਿੰਡ ਸੰਤੂਨੰਗਲ, ਕੰਦੋਵਾਲੀ, ਗੁਰਦੁਆਰਾ ਡੇਰਾ ਸਾਹਿਬ ਪਿੰਡ ਚੇਤਨਪੁਰਾ, ਮੱਝੂਪੁਰਾ, ਸੰਗਤਪੁਰਾ, ਮਾਛੀਨੰਗਲ, ਝੰਡੇਰ, ਕੋਟਲੀ ਸੱਕਿਆਂਵਾਲੀ, ਜਗਦੇਵ ਕਲਾਂ ਦਬੁਰਜੀ, ਪਠਾਨ ਨੰਗਲ ਆਦਿ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਮਤਿ ਵਿਦਿਆਲਾ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣੇ ਟਰੈਕਟਰ ਟਰਾਲੀਆਂ, ਕਾਰਾਂ, ਬੱਸਾਂ, ਮੋਟਰਸਾਈਕਲਾਂ ਅਤੇ ਹੋਰ ਸਾਧਨਾਂ ਰਾਹੀਂ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਨਗਰ ਕੀਰਤਨ ਦੌਰਾਨ ਗਤਕਾ ਸਿੰਘਾਂ ਵਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਗੁਰਮਤਿ ਵਿਦਿਆਲੇ ਦੇ ਵਿਦਿਆਰਥੀਆਂ, ਸਾਧ-ਸੰਗਤ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ। ਇਸ ਮੌਕੇ ਕਈ ਥਾਵਾਂ ’ਤੇ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਪਤਵੰਤਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ 28 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰਾਗੀ, ਢਾਡੀ ਅਤੇ ਕਥਾਵਾਚਕ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਉਪਰੰਤ ਗਤਕਾ ਅਖਾੜਾ ਵੀ ਸਜਾਇਆ ਗਿਆ। ਇਸ ਮੌਕੇ ਬਾਬਾ ਬਲਜੀਤ ਸਿੰਘ ਕੰਦੋਵਾਲੀ ਵਾਲਿਆਂ ਨੇ ਸਮਾਗਮ ਅਤੇ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਪ੍ਰਭਜੀਤ ਸਿੰਘ ਕੰਦੋਵਾਲੀ ਕਾਰ ਸੇਵਾ ਵਾਲੇ, ਬਾਬਾ ਦਲੇਰ ਸਿੰਘ, ਸੁਖਚੈਨ ਸਿੰਘ ਲਾਡਾ, ਕੰਵਲਰਣਬੀਰ ਸਿੰਘ, ਸਾ. ਸੰਮਤੀ ਮੈਂਬਰ ਗੁਰਜੀਤ ਸਿੰਘ ਬਿੱਟੂ, ਬਾਬਾ ਬੀਰ ਸਿੰਘ ਕੰਦੋਵਾਲੀ , ਭਾਈ ਬਲਵਿੰਦਰ ਸਿੰਘ ਸੰਤੂਨੰਗਲ, ਬਾਬਾ ਗੁਰਪ੍ਰੀਤ ਸਿੰਘ, ਬੱਬੂ ਇੰਗਲੈਂਡ ਵਾਲੇ, ਸਾ. ਸਰਪੰਚ ਕਸ਼ਮੀਰ ਸਿੰਘ, ਗੁਰਤੇਜ ਸਿੰਘ ਅਤੇ ਗੁਰਦੀਪ ਸਿੰਘ ਦੀਪੀ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ’ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੀ ਪਿੰਡ ਗੁਨੋਵਾਲ ਵਿਖੇ ਮੀਟਿੰਗ, ਕਰੀਬ 30 ਵਿਅਕਤੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।