24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕੇਵਲ ਸ਼ਰਮਾ ਮਾਰਕਿਟ ਕਮੇਟੀ ਬਰੇਟਾ ਦੇ ਚੇਅਰਮੈਨ ਨਿਯੁਕਤ

ਬਰੇਟਾ, 23 ਅਗਸਤ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਵਲੋਂ ਅਹਿਮ ਨਿਯੁਕਤੀ ਕਰਦਿਆਂ ਕੇਵਲ ਸ਼ਰਮਾ ਨੂੰ ਮਾਰਕਿਟ ਕਮੇਟੀ ਬਰੇਟਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੇਵਲ ਸ਼ਰਮਾ ਨੇ ਹਲਕਾ ਵਿਧਾਇਕ ਬੁੱਧ ਰਾਮ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਹਾਈਕਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 24-08-2026
ਬਰੇਟਾ, 23 ਅਗਸਤ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਵਲੋਂ ਅਹਿਮ ਨਿਯੁਕਤੀ ਕਰਦਿਆਂ ਕੇਵਲ ਸ਼ਰਮਾ ਨੂੰ ਮਾਰਕਿਟ ਕਮੇਟੀ ਬਰੇਟਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੇਵਲ ਸ਼ਰਮਾ ਨੇ ਹਲਕਾ ਵਿਧਾਇਕ ਬੁੱਧ ਰਾਮ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਹਾਈਕਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਇਲਾਕੇ ਦੇ ਵਪਾਰੀਆਂ, ਕਿਸਾਨਾਂ ਅਤੇ ਆਮ ਲੋਕਾਂ ’ਚ ਭਾਰੀ ਖ਼ੁਸ਼ੀ ਦੇਖਣ ਨੂੰ ਮਿਲਿਆ। ਲੋਕਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਲੋਕਾਂ ਨੇ ਉਮੀਦ ਪ੍ਰਗਟਾਈ ਕਿ ਨਵੇਂ ਚੇਅਰਮੈਨ ਦੀ ਅਗਵਾਈ ਹੇਠ ਮਾਰਕਿਟ ਕਮੇਟੀ ’ਚ ਕਿਸਾਨਾਂ ਤੇ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦਾ ਜਲਦ ਹੱਲ ਹੋਵੇਗਾ ਅਤੇ ਮੰਡੀ ’ਚ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਮਾਰਕਿਟ ਕਮੇਟੀ ਬਰੇਟਾ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ ਵਲੋਂ ਅਸਤੀਫ਼ਾ ਦੇਣ ਕਾਰਨ ਸਥਾਨ ਖ਼ਾਲੀ ਪਿਆ ਸੀ।
ਪਿਛਲੀ ਖ਼ਬਰ ਭੀਖੀ ਦੇ ਹੋਟਲਾਂ ਤੇ ਰੈਸਟੋਰੈਂਟਾਂ ਕੋਲ ਨਹੀਂ ਲੋੜੀਂਦੇ ਸੁਰੱਖਿਆ ਪ੍ਰਬੰਧ ਫਾਇਰ ਬ੍ਰਿਗੇਡ ਤੋਂ ਨਹੀਂ ਲੈ ਰਹੇ ਇਤਰਾਜ਼ਹੀਣਤ... ਅਗਲੀ ਖ਼ਬਰ ਭੇਦਭਰੀ ਹਾਲਾਤ ਵਿਚ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।