24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣਗੇ -ਚੇਅਰਮੈਨ ਨਰੇਸ਼ ਜਿੰਦਲ

ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਅਗਰਵਾਲ ਵੈਲਫ਼ੇਅਰ ਬੋਰਡ ਜੈਤੋ ਦੇ ਚੇਅਰਮੈਨ ਨਰੇਸ਼ ਜਿੰਦਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਪਸੰਦ ਕਰਦੇ ਹਨ। ਜਿਸ ਕਰਕੇ ਲੋਕਾਂ ਦਾ ‘ਆਪ’ ਪ੍ਰਤੀ ਭਰੋਸਾ ਬਣਿਆ ਹੈ।

ਅਜੀਤ ਡੈਸਕ 24-08-2026
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਅਗਰਵਾਲ ਵੈਲਫ਼ੇਅਰ ਬੋਰਡ ਜੈਤੋ ਦੇ ਚੇਅਰਮੈਨ ਨਰੇਸ਼ ਜਿੰਦਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਪਸੰਦ ਕਰਦੇ ਹਨ। ਜਿਸ ਕਰਕੇ ਲੋਕਾਂ ਦਾ ‘ਆਪ’ ਪ੍ਰਤੀ ਭਰੋਸਾ ਬਣਿਆ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ 2027 ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਤੇ ‘ਆਪ’ ਸਰਕਾਰ ਬਣਾਉਣਗੇ ਅਤੇ ਜੈਤੋ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ‘ਆਪ’ ਵਿਧਾਇਕ ਅਮੋਲਕ ਸਿੰਘ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਵਿਚ ਪਿਛਲੇ ਸਮੇਂ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ ਦੇ ਸਬੰਧ ਵਿਚ ਹਲਕੇ ਦੇ ਲੋਕ ਵੀ ਚੰਗੀ ਤਰ੍ਹਾਂ ਜਾਣੂ ਹਨ।
ਪਿਛਲੀ ਖ਼ਬਰ ਬੂਥ ਜੋੜੋ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, 30 ਤੋਂ ਵੱਧ ਨੌਜਵਾਨ ਯੂਥ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਭਾਜਪਾ ਆਗੂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵਲੋਂ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।