02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦਾ ਜਥਾ ਦਿੱਲੀ ਮੀਟਿੰਗ ਲਈ ਰਵਾਨਾ

ਗਿੱਦੜਬਾਹਾ, 1 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦਾ ਜਥਾ ਦਿੱਲੀ ਵਿਚ ਹੋਣ ਵਾਲੀ ਮੀਟਿੰਗ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਜਥੇਬੰਦੀ ਦੇ ਸੂਬਾ ਆਗੂ ਕੁਲਦੀਪ ਸਿੰਘ ਨੇਤਾ ਕੋਟਭਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਝਾਮਕਾ ਦੀ ਅਗਵਾਈ ਵਿਚ ਪੰਜਾਬ ਭਰ ਤੋਂ ਆਗੂਆਂ ਦਾ ਜਥਾ ਸ਼ਾਮਿਲ ਹੋਵੇਗਾ।

ਅਜੀਤ ਡੈਸਕ 02-09-2026
ਗਿੱਦੜਬਾਹਾ, 1 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦਾ ਜਥਾ ਦਿੱਲੀ ਵਿਚ ਹੋਣ ਵਾਲੀ ਮੀਟਿੰਗ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਜਥੇਬੰਦੀ ਦੇ ਸੂਬਾ ਆਗੂ ਕੁਲਦੀਪ ਸਿੰਘ ਨੇਤਾ ਕੋਟਭਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨੀ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਝਾਮਕਾ ਦੀ ਅਗਵਾਈ ਵਿਚ ਪੰਜਾਬ ਭਰ ਤੋਂ ਆਗੂਆਂ ਦਾ ਜਥਾ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਸਮੂਹ ਆਗੂਆਂ ਦਾ ਜਥਾ ਵੀ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਜਸਪਾਲ ਸਿੰਘ ਠੱਠੀਆਂ, ਹਰਦੀਪ ਸਿੰਘ, ਗੁਰਮੀਤ ਸਿੰਘ ਮਾਨ, ਨਾਨਕ ਸਿੰਘ ਸੂਬਾ ਮੀਤ ਪ੍ਰਧਾਨ, ਮਨਜਿੰਦਰ ਸਿੰਘ ਰੱਥੜੀਆਂ ਸਮੇਤ ਦਿੱਲੀ ਲਈ ਰਵਾਨਾ ਹੋਏ।
ਪਿਛਲੀ ਖ਼ਬਰ ਐੱਸ.ਡੀ. ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ’ਚ ਵਿਸਥਾਰ- ਪੰਜ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਬਣਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।