03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਜਿੰਦਰ ਸਿੰਘ ਬਰਾੜ ਸਬ-ਇੰਸਪੈਕਟਰ ਦਾ ਸੇਵਾ ਮੁਕਤੀ ’ਤੇ ਵਿਕਾਸ ਕਮੇਟੀ ਵਲੋਂ ਸਨਮਾਨ

ਕੋਟਕਪੂਰਾ, 2 ਸਤੰਬਰ (ਮੋਹਰ ਸਿੰਘ ਗਿੱਲ)-ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੇ ਕਾਰਜਕਾਰਨੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਬਰਾੜ ਸਬ-ਇੰਸਪੈਕਟਰ ਪੰਜਾਬ ਪੁਲਿਸ ਆਪਣੀ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਸਤਿਕਾਰ ਵਿਚ ਨਿੱਘੀ ਵਿਦਾਇਗੀ ਪਾਰਟੀ ਅਤੇ ਸਨਮਾਨ ਸਮਾਰੋਹ ਰੱਖਿਆ ਗਿਆ।

ਅਜੀਤ ਡੈਸਕ 03-09-2026
ਕੋਟਕਪੂਰਾ, 2 ਸਤੰਬਰ (ਮੋਹਰ ਸਿੰਘ ਗਿੱਲ)-ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੇ ਕਾਰਜਕਾਰਨੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਬਰਾੜ ਸਬ-ਇੰਸਪੈਕਟਰ ਪੰਜਾਬ ਪੁਲਿਸ ਆਪਣੀ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਸਤਿਕਾਰ ਵਿਚ ਨਿੱਘੀ ਵਿਦਾਇਗੀ ਪਾਰਟੀ ਅਤੇ ਸਨਮਾਨ ਸਮਾਰੋਹ ਰੱਖਿਆ ਗਿਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਅਰਵਿੰਦ ਨਗਰ ਵਿਕਾਸ ਕਮੇਟੀ ਦੇ ਸਰਪ੍ਰਸਤ ਨਾਜਰ ਸਿੰਘ ਸਿੱਧੂ, ਚੇਅਰਮੈਨ ਓਮ ਪ੍ਰਕਾਸ਼ ਗੋਇਲ, ਪ੍ਰਧਾਨ ਸੰਤੋਖ ਸਿੰਘ ਚਾਨਾ, ਜਨਰਲ ਸਕੱਤਰ ਪ੍ਰੇਮ ਚਾਵਲਾ, ਸੀਨੀਅਰ ਮੈਂਬਰ ਅਜਮੇਰ ਸਿੰਘ ਬਰਾੜ, ਪ੍ਰੋ. ਮਨਵਿੰਦਰ ਸਿੰਘ ਅਤੇ ਅਸ਼ੋਕ ਦਾਬੜਾ ਬਿੱਟੂ ਨੇ ਕਿਹਾ ਕਿ ਰਾਜਿੰਦਰ ਸਿੰਘ ਬਰਾੜ ਹੁਰਾਂ ਦਾ ਆਪਣੀ ਸਰਵਿਸ ਦਾ ਵਧੇਰੇ ਸਮਾਂ ਭਾਵੇਂ ਰੇਲਵੇ ਪੁਲਿਸ ਨੂੰ ਸਮਰਪਿਤ ਰਿਹਾ, ਪਰ ਫ਼ਿਰ ਵੀ ਉਹ ਲਗਾਤਾਰ ਸਮਾਜ ਸੇਵੀ ਕੰਮਾਂ ਵਿਚ ਵੀ ਪੂਰਾ ਯੋਗਦਾਨ ਪਾਉਂਦੇ ਰਹੇ ਹਨ, ਜਿਸ ਦੀ ਕਿ ਸ਼ਲਾਘਾ ਕਰਨੀ ਬਣਦੀ ਹੈ। ਸਮਾਗਮ ਦੌਰਾਨ ਸਮੂਹ ਹਾਜ਼ਰੀਨ ਨੇ ਸਮਾਰੋਹ ਦੇ ਮੁੱਖ ਮਹਿਮਾਨ ਰਾਜਿੰਦਰ ਸਿੰਘ ਬਰਾੜ ਨੂੰ ਸ਼ਾਨਦਾਰ ਸਨਮਾਨ ਚਿੰਨ੍ਹ, ਲੋਈ ਅਤੇ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਮਨਪ੍ਰੀਤ ਸਿੰਘ ਚਾਨਾ ਨੂੰ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਵਿਚ ਬਤੌਰ ਕਾਰਜਕਾਰਨੀ ਕਮੇਟੀ ਮੈਬਰ ਵਜੋਂ ਸ਼ਾਮਿਲ ਕੀਤਾ ਗਿਆ। ਇਸ ਮੌਕੇ ਵਿਕਾਸ ਕਮੇਟੀ ਦੇ ਆਗੂ ਮਨਦੀਪ ਸਿੰਘ ਸਰਾਂ ਵਿੱਤ ਸਕੱਤਰ, ਲਖਵਿੰਦਰ ਸਿੰਘ ਸਿੱਧੂ, ਲਖਵਿੰਦਰ ਅਰੋੜਾ, ਭੋਲਾ ਸਿੰਘ ਬਰਾੜ ਸਰਪੰਚ, ਨਵਦੀਪ ਸਿੰਘ ਚਾਨਾ, ਗੁਰਿੰਦਰ ਸਿੰਘ ਚਾਨਾ, ਮਨਪ੍ਰੀਤ ਸਿੰਘ ਚਾਨਾ, ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਕੁਲਦੀਪ ਸਿੰਘ ਸੰਧੂ ਫ਼ਰੀਦਕੋਟ, ਇੰਦਰਜੀਤ ਸਿੰਘ ਲੈਕਚਰਾਰ, ਸਿਕੰਦਰ ਸਿੰਘ ਢਿੱਲੋਂ ਏ.ਐਸ.ਆਈ ਪੰਜਾਬ ਪੁਲਿਸ ਜੈਤੋ, ਜਸਮੱਤ ਸਿੰਘ ਢਿੱਲੋਂ ਅਤੇ ਸੂਬੇਦਾਰ ਸਰਬਜੀਤ ਸਿੰਘ ਬਰਾੜ ਮੱਲਕੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਹਿਲਵਾਨ ਸਾਗਰ ਨੇ ਵਰਲਡ ਚੈਂਪੀਅਨਸ਼ਿਪ ’ਚ ਆਪਣੀ ਜਗ੍ਹਾ ਪੱਕੀ ਕੀਤੀ ਅਗਲੀ ਖ਼ਬਰ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੀ.ਪੀ.ਡੀ. ਟ੍ਰੇਨਿੰਗ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।