03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰੀਵਿਊ ਮੀਟਿੰਗ ਹੋਈ ਭਾਕਿਯੂ ਸਿੱਧੂਪੁਰ ਦੇ ਆਗੂਆਂ ਨੇ ਧਰਨੇ ’ਚ ਕੀਤੀ ਭਰਵੀਂ ਸ਼ਮੂਲੀਅਤ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ। ਇਹ ਜਾਣਕਾਰੀ ਐੱਸ.

ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ। ਇਹ ਜਾਣਕਾਰੀ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਪਾਰੀਆਂ ਨਾਲ ਸੰਬੰਧਿਤ ਜੋ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰੀਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਐੱਸ.ਡੀ.ਐੱਮ. ਨੇ ਜ਼ਿਲ੍ਹੇ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੇ ਨਿਯੰਤਰਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਕੇਬਲ ਤੇ ਇੰਟਰਨੈੱਟ ਦੀਆਂ ਤਾਰਾਂ ਦੇ ਸੁਚੱਜੇ ਪ੍ਰਬੰਧ ਲਈ ਸੰਬੰਧਿਤ ਕੰਪਨੀਆਂ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੇਡਰਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਫ਼ੰੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਜੇਕਰ ਉਨ੍ਹਾਂ ਨੂੰ ਸਰਕਾਰੀ ਕੰਮ ਦੇ ਨਿਪਟਾਰੇ ਸੰਬੰਧੀ ਫ਼ੰਡਜ਼ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਫ਼ੰਡਜ਼ ਦੀ ਮੰਗ ਕੀਤੀ ਜਾਵੇ।
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਖ਼ਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਕਾਂਸੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਤਾਜ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਮੋਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।