03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫ਼ਰੀਦਕੋਟ ਵਿਖੇ ਕਿਸਾਨ ਮੇਲਾ 22 ਸਤੰਬਰ ਨੂੰ

ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਡਾ. ਕੁਲਦੀਪ ਸਿੰਘ ਨਿਰਦੇਸ਼ਕ ਪੀ.

ਅਜੀਤ ਡੈਸਕ 03-09-2026
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਡਾ. ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ 22 ਸਤੰਬਰ ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਵਿਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਕਿਸਾਨ ਮੇਲੇ ਵਿਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਯੂਨੀਵਰਸਿਟੀ ਮਾਹਿਰਾਂ ਵਲੋਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਮੁਸ਼ਕਿਲਾਂ ਦੇ ਹੱਲ ਵੀ ਦੱਸੇ ਜਾਣਗੇ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਮੇਲੇ ਵਿਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਕਿਸਾਨ ਮੇਲੇ ਵਿਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਦੀਪ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਵਾਰ-ਵਾਰ ਤੰਗ ਪ੍ਰੇਸ਼ਾਨ ਕਰਨ ’ਤੇ ਨਾਬਾਲਗ ਲੜਕੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।