03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਯਾਦਵਿੰਦਰ ਸਿੰਘ ਹਰੀਕੇ ਕਲਾਂ ਨੂੰ ਨਸ਼ਾ ਮੁਕਤੀ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਦੀ ਮਜ਼ਬੂਤੀ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰਨ ਦੇ ਮਕਸਦ ਨਾਲ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਾ ਮੁਕਤੀ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਦੇ ਪਤਵੰਤੇ ਸੱਜਣਾਂ, ਸਮਾਜ ਸੇਵਕਾਂ ਤੇ ਸਮਰਥਕਾਂ ਨੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਦਫ਼ਤਰ ਪਹੁੰਚ ਕੇ ਗੁਲਦਸ ਤੇ ਭੇਟ ਕਰਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਦੀ ਮਜ਼ਬੂਤੀ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰਨ ਦੇ ਮਕਸਦ ਨਾਲ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਾ ਮੁਕਤੀ ਮੋਰਚੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਦੇ ਪਤਵੰਤੇ ਸੱਜਣਾਂ, ਸਮਾਜ ਸੇਵਕਾਂ ਤੇ ਸਮਰਥਕਾਂ ਨੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਦਫ਼ਤਰ ਪਹੁੰਚ ਕੇ ਗੁਲਦਸ ਤੇ ਭੇਟ ਕਰਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਘਰ-ਘਰ ਤੱਕ ਨਸ਼ਾ ਮੁਕਤੀ ਮੁਹਿੰਮ ਦਾ ਸੁਨੇਹਾ ਪਹੁੰਚਾਉਣਗੇ।
ਪਿਛਲੀ ਖ਼ਬਰ ਆਰੀਅਨ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਨ੍ਰਿਤ ਮੁਕਾਬਲੇ ’ਚ ਜਿੱਤੇ ਇਨਾਮ ਅਗਲੀ ਖ਼ਬਰ ਹਨੀ ਫ਼ੱਤਣਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।