03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅੰਤਰਜੀਤ ਸਿੰਘ ਨੇ ਸ਼ੂਟਿੰਗ ’ਚ ਸਿਲਵਰ ਜਿੱਤ ਕੇ ਨੈਸ਼ਨਲ ਖੇਡਾਂ ਲਈ ਕੀਤਾ ਕੁਆਲੀਫਾਈ

ਭੁੱਚੋ ਮੰਡੀ, 2 ਸਤੰਬਰ (ਬਿੱਕਰ ਸਿੰਘ ਸਿੱਧੂ)- ਐਨ. ਐਸ.

ਅਜੀਤ ਡੈਸਕ 03-09-2026
ਭੁੱਚੋ ਮੰਡੀ, 2 ਸਤੰਬਰ (ਬਿੱਕਰ ਸਿੰਘ ਸਿੱਧੂ)- ਐਨ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਭੁੱਚੋ ਮੰਡੀ ਦੇ ਹੋਣਹਾਰ ਵਿਦਿਆਰਥੀ ਅੰਤਰਜੀਤ ਸਿੰਘ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰੀ-ਨੈਸ਼ਨਲ ਮੁਕਾਬਲੇ ’ਚ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਹਾਸਿਲ ਕੀਤਾ । ਇਸ ਪ੍ਰਾਪਤੀ ਦੇ ਨਾਲ ਹੀ ਅੰਤਰਜੀਤ ਸਿੰਘ ਨੇ ਨੈਸ਼ਨਲ ਖੇਡਾਂ ਲਈ ਕੁਆਲੀਫਾਈ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਅੰਤਰਜੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕ ਅੰਗਰੇਜ਼ ਸਿੰਘ ਗਿੱਲ, ਪ੍ਰਿੰਸੀਪਲ ਮੈਡਮ ਕੁਲਦੀਪ ਕੌਰ ਗਿੱਲ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ। ਪ੍ਰੀ-ਨੈਸ਼ਨਲ ਮੁਕਾਬਲੇ ਵਿਚ ਸਫਲਤਾ ਹਾਸਿਲ ਕਰਕੇ ਸਕੂਲ ਪੁੱਜਣ ‘ਤੇ ਅੰਤਰਜੀਤ ਸਿੰਘ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਉਸ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਅੰਗਰੇਜ਼ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਲੋੜੀਂਦੀਆਂ ਸਹੂਲਤਾਂ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੰਤਰਜੀਤ ਸਿੰਘ ਦੀ ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ ।
ਪਿਛਲੀ ਖ਼ਬਰ ਨਗਰ ਕੌਂਸਲ ਦਫਤਰ ਜ਼ੀਰਾ ਵਿਜੀਲੈਂਸ ਦੇ ਨਿਸ਼ਾਨੇ ’ਤੇ ! ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ 5 ਪਿੰਡਾਂ ਦੇ ਲੋਕਾਂ ਨੇ ਬਿਜਲੀ ਘਰ ਮਲੋਟ ਵਿਖੇ ਲਗਾਇਆ ਧਰਨਾ ਝੋਨੇ ਦੀ ਫ਼ਸਲ ਲਈ ਲੋੜੀਂਦੀ ਬਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।