07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਈ ਜੈਤਾ ਜੀ ਚੇਤਨਾ ਮਾਰਚ ਦਾ ਬਰਗਾੜੀ ਪਹੁੰਚਣ ’ਤੇ ਨਿੱਘਾ ਸਵਾਗਤ

ਬਰਗਾੜੀ, 5 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਕੋਟਕਪੂਰਾ ਵਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਗਿਆ ।

ਅਜੀਤ ਡੈਸਕ 06-09-2026
ਬਰਗਾੜੀ, 5 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਕੋਟਕਪੂਰਾ ਵਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਗਿਆ । ਕੋਟਕਪੂਰਾ ਤੋਂ ਸ਼ੁਰੂ ਹੋਇਆ ਇਹ ਚੇਤਨਾ ਮਾਰਚ ਕੋਠੇ ਥੇਹ ਵਾਲੇ, ਪੰਜਗਰਾਈਂ ਕਲਾਂ, ਸਿਵੀਆਂ, ਬੁਰਜ ਹਰੀਕਾ ਆਦਿ ਪਿੰਡਾਂ ’ਚੋਂ ਹੁੰਦਾ ਹੋਇਆ ਬਰਗਾੜੀ ਪਹੁੰਚਿਆ। ਇਥੇ ਪਹੁੰਚਣ ’ਤੇ ਇਸ ਮਾਰਚ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਸਰਪੰਚ ਪ੍ਰਤਾਪ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਬਾਬੂ ਸਿੰਘ ਆਦਿ ਦੀ ਅਗਵਾਈ ’ਚ ਸਮੂਹ ਨਗਰ ਨਿਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਸਬੰਧੀ ਅਜਿਹੇ ਚੇਤਨਾ ਮਾਰਚ ਕੱਢ ਕਿ ਉਨ੍ਹਾਂ ਦੇ ਜੀਵਨ ਸਬੰਧੀ ਬੱਚਿਆਂ ਨੂੰ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਉਨ੍ਹਾਂ ਨੂੰ ਰੰਗਰੇਟੇ ਗੁਰੂ ਕਿ ਬੇਟੇ ਦਾ ਜੋ ਖਿਤਾਬ ਦਿੱਤਾ ਉਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਜਨਮ ਦਿਨ ਨੂੰ ਸਮਰਪਿਤ ਚੇਤਨਾ ਮਾਰਚ ਕੱਢਣ ਲਈ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਕੋਟਕਪੂਰਾ ਦੇ ਸਮੂਹ ਸੇਵਾਦਾਰ ਵਧਾਈ ਦੇ ਪਾਤਰ ਹਨ। ਇਸ ਮੌਕੇ ਪ੍ਰਧਾਨ ਕੈਪਟਨ ਗੁਰਜੰਟ, ਕੇਵਲ ਸਿੰਘ ਸਹੋਤਾ, ਅਵਤਾਰ ਸਿੰਘ ਸਹੋਤਾ, ਮੰਦਰ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਹਰਿੰਦਰ ਸਿੰਘ, ਨਿਰੰਜਣ ਸਿੰਘ, ਗੁਰਤੇਜ ਸਿੰਘ, ਦਰਸ਼ਨ ਸਿੰਘ ਭੱਟੀ, ਹਾਕਮ ਸਿੰਘ, ਲੈਕ. ਜਲੌਰ ਸਿੰਘ, ਰਵੀ ਸ਼ਰਮਾ, ਬੇਅੰਤ ਸਿੰਘ ਬੁਰਜ, ਨਾਇਬ ਸਿੰਘ ਢਿੱਲੋਂ, ਅਜੈਪਾਲ ਸਿੰਘ, ਸ਼ਵਿੰਦਰ ਸਿੰਘ ਚੰਨੀ, ਯੋਧਵੀਰ ਸਿੰਘ ਢਿੱਲਵਾਂ, ਅਮਰ ਸਿੰਘ ਖਾਲਸਾ, ਵੀਰ ਚੰਦ ਸ਼ਰਮਾ, ਸੁਖਪਾਲ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ, ਰਣਜੀਤ ਸਿੰਘ ਘਾਰੂ, ਜਗਵਿੰਦਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਭਾਈ ਬੁੱਧ ਸਿੰਘ ਖਾਲਸਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਤੇ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਨਤਾਰ ਬਰਾੜ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਜਥਾ ਕੀਤਾ ਰਵਾਨਾ ਅਗਲੀ ਖ਼ਬਰ ਬੱਸ ਸਟੈਂਡ ਅੱਗੇ ਦੁਕਾਨਦਾਰਾਂ ਨੇ ਸੜਕ ’ ਤੇ ਕੀਤੇ 7-8 ਫੁੱਟ ਤੱਕ ਨਾਜਾਇਜ਼ ਕਬਜ਼ੇ ਸੜਕ ਵਿਚਕਾਰ ਖੜ੍ਹੇ ਈ-ਰਿਕਸ਼ੇ ਵਧਾਉਂਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।