ਐਤਵਾਰ, 6 ਸਤੰਬਰ, 2026
ਪੰਦਰਾਂ ਸਾਲਾਂ ਤੋਂ ਨਹੀਂ ਹੋਈ ਪਿੰਡ ਵਾੜਾ ਦਰਾਕਾ ਦੇ ਛੱਪੜ ਦੀ ਸਫ਼ਾਈ
ਕੋਟਕਪੂਰਾ, 5 ਸਤੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਵਾੜਾ ਦਰਾਕਾ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਆ ਰਹੀ ਗੰਦੀ ਬਦਬੂ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸੁਰਿੰਦਰ ਸਿੰਘ, ਦਰਸ਼ਨ ਸਿੰਘ, ਬਲਤੇਜ ਸਿੰਘ, ਬਹਾਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ਛੱਪੜ ਦੀ ਸਫ਼ਾਈ ਕਰੀਬ ਪੰਦਰਾਂ ਸਾਲ ਪਹਿਲਾਂ ਕੀਤੀ ਗਈ ਸੀ ਉਸ ਤੋਂ ਬਾਅਦ ਵੱਖ ਵੱਖ ਸਰਕਾਰਾਂ ਆਈਆਂ ਪਰ ਕਿਸੇ ਵਲੋਂ ਵੀ ਇਸ ਛੱਪੜ ਦੀ ਸਫ਼ਾਈ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।
ਕੋਟਕਪੂਰਾ, 5 ਸਤੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਵਾੜਾ ਦਰਾਕਾ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਆ ਰਹੀ ਗੰਦੀ ਬਦਬੂ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸੁਰਿੰਦਰ ਸਿੰਘ, ਦਰਸ਼ਨ ਸਿੰਘ, ਬਲਤੇਜ ਸਿੰਘ, ਬਹਾਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ਛੱਪੜ ਦੀ ਸਫ਼ਾਈ ਕਰੀਬ ਪੰਦਰਾਂ ਸਾਲ ਪਹਿਲਾਂ ਕੀਤੀ ਗਈ ਸੀ ਉਸ ਤੋਂ ਬਾਅਦ ਵੱਖ ਵੱਖ ਸਰਕਾਰਾਂ ਆਈਆਂ ਪਰ ਕਿਸੇ ਵਲੋਂ ਵੀ ਇਸ ਛੱਪੜ ਦੀ ਸਫ਼ਾਈ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਦੀ ਸਥਿਤੀ ਇਨ੍ਹੀ ਗੰਭੀਰ ਬਣੀ ਹੈ ਕਿ ਛੱਪੜ ਵਿਚੋਂ ਗੰਦੀ ਬਦਬੂ ਨਾਲ ਲੋਕਾਂ ਨੂੰ ਇਥੋਂ ਲੰਘਣ ਸਮੇਂ ਮੂੰਹ ’ਤੇ ਕੱਪੜਾ ਲੈ ਕੇ ਜਾਣਾ ਪੈਦਾ ਹੈ। ਉਨ੍ਹਾਂ ਕਿਹਾ ਕਿ ਛੱਪੜ ਵਿਚੋਂ ਨਿਕਲਦੇ ਜ਼ਹਿਰੀਲੇ ਕੀੜੇ ਪਤੰਗੇ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਰਹੇ ਹਨ ਜਿਸ ਕਾਰਨ ਪਿੰਡ ਵਿਚ ਭਿਆਨਕ ਬਿਮਾਰੀਆਂ ਫ਼ੈਲਣ ਦਾ ਖਾਦਸਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਸ ਛੱਪੜ ਦੀ ਚਾਰ ਦੀਵਾਰੀ ਵੀ ਕਈ ਜਗ੍ਹਾ ਤੋਂ ਟੁੱਟ ਗਈ ਹੈ ਜਿਸ ਕਾਰਨ ਹਾਦਸਾ ਹੋਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਛੱਪੜ ਦੇ ਨਜ਼ਦੀਕ ਸਕੂਲ ਹੈ ਤੇ ਆ ਰਹੀ ਬਦਬੂ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਦੇ ਸਰਪੰਚ ਅੰਗਰੇਜ ਸਿੰਘ ਨੇ ਕਿਹਾ ਕਿ ਛੱਪੜ ਦੀ ਸਫ਼ਾਈ ਅਤੇ ਉਸਾਰੀ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।