08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੁਸਾਇਟੀ ਵਲੋਂ 20 ਸਵਾਲ-20 ਇਨਾਮ ਦਾ ਸਵਾਲ–ਜਵਾਬ ਦੇ ਕਿਤਾਬਚੇ ਦੀ ਕਾਪੀ ਜਾਰੀ

ਕੋਟਕਪੂਰਾ, 5 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘20 ਸਵਾਲ-20 ਇਨਾਮ’ ਲਈ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਸਵਾਲ-ਜਵਾਬ ਦਾ ਦੋ ਵਰਕਾ ਜਾਰੀ ਕਰਦਿਆਂ ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਲੈਕ: ਬਲਵਿੰਦਰ ਸਿੰਘ ਕੋਟਕਪੂਰਾ ਨੇ ਕਿਹਾ ਕਿ ਇਹ 20 ਸਵਾਲ-20 ਇਨਾਮ ਪ੍ਰਤੀਯੋਗਤਾ ਦੀ ਲੜੀ ਦੇ 22ਵੇਂ ਕਿਤਾਬਚੇ ਦੀ ਪਹਿਲੀ ਕਾਪੀ ਗੁਰੂ ਘਰ ਦੇ ਸ਼ਰਧਾਲੂ ਬੀਬੀ ਜਗਜੀਤ ਕੌਰ ਮਾਲਵਾ ਨੂੰ ਦਿੱਤੀ ਗਈ ਉਸ ਤੋਂ ਬਾਅਦ ਮਨਪ੍ਰੀਤ ਸਿੰਘ, ਬੱਬਰਜੀਤ ਸਿੰਘ, ਰਵਿੰਦਰਜੀਤ ਸਿੰਘ ਅਤੇ ਰਿਪਦਮਨ ਕੌਰ ਨੂੰ ਕਾਪੀ ਦੇਣ ਤੋਂ ਇਲਾਵਾ ਫਿਰ ਉਨ੍ਹਾਂ ਨੇ ਇਸ ਤੋਂ ਅਗਲੀ ਕਿਤਾਬਚੇ ਦੀ ਕਾਪੀ ਸਕੂਲ ਦੀ ਵਿਦਿਆਰਥਣ ਜਸਨੀਤ ਕੌਰ ਨੂੰ ਦਿੱਤੀ। ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ 20 ਸਵਾਲ-20 ਇਨਾਮ ਦਾ ਲੱਕੀ ਡਰਾਅ 13 ਸਤੰਬਰ ਨੂੰ ਸ਼ਾਮ 4:30 ਵਜੇ ਕੱਢਿਆ ਜਾਵੇਗਾ ਤੇ ਜਿਨ੍ਹਾਂ ਦੇ ਡਰਾਅ ਰਾਹੀਂ ਸਾਰੇ ਦੇ ਸਾਰੇ ਸਵਾਲਾਂ ਦੇ ਜਵਾਬ ਸਹੀ ਪਾਏ ਗਏ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਅਜੀਤ ਡੈਸਕ 06-09-2026
ਕੋਟਕਪੂਰਾ, 5 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘20 ਸਵਾਲ-20 ਇਨਾਮ’ ਲਈ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਸਵਾਲ-ਜਵਾਬ ਦਾ ਦੋ ਵਰਕਾ ਜਾਰੀ ਕਰਦਿਆਂ ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਲੈਕ: ਬਲਵਿੰਦਰ ਸਿੰਘ ਕੋਟਕਪੂਰਾ ਨੇ ਕਿਹਾ ਕਿ ਇਹ 20 ਸਵਾਲ-20 ਇਨਾਮ ਪ੍ਰਤੀਯੋਗਤਾ ਦੀ ਲੜੀ ਦੇ 22ਵੇਂ ਕਿਤਾਬਚੇ ਦੀ ਪਹਿਲੀ ਕਾਪੀ ਗੁਰੂ ਘਰ ਦੇ ਸ਼ਰਧਾਲੂ ਬੀਬੀ ਜਗਜੀਤ ਕੌਰ ਮਾਲਵਾ ਨੂੰ ਦਿੱਤੀ ਗਈ ਉਸ ਤੋਂ ਬਾਅਦ ਮਨਪ੍ਰੀਤ ਸਿੰਘ, ਬੱਬਰਜੀਤ ਸਿੰਘ, ਰਵਿੰਦਰਜੀਤ ਸਿੰਘ ਅਤੇ ਰਿਪਦਮਨ ਕੌਰ ਨੂੰ ਕਾਪੀ ਦੇਣ ਤੋਂ ਇਲਾਵਾ ਫਿਰ ਉਨ੍ਹਾਂ ਨੇ ਇਸ ਤੋਂ ਅਗਲੀ ਕਿਤਾਬਚੇ ਦੀ ਕਾਪੀ ਸਕੂਲ ਦੀ ਵਿਦਿਆਰਥਣ ਜਸਨੀਤ ਕੌਰ ਨੂੰ ਦਿੱਤੀ। ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ 20 ਸਵਾਲ-20 ਇਨਾਮ ਦਾ ਲੱਕੀ ਡਰਾਅ 13 ਸਤੰਬਰ ਨੂੰ ਸ਼ਾਮ 4:30 ਵਜੇ ਕੱਢਿਆ ਜਾਵੇਗਾ ਤੇ ਜਿਨ੍ਹਾਂ ਦੇ ਡਰਾਅ ਰਾਹੀਂ ਸਾਰੇ ਦੇ ਸਾਰੇ ਸਵਾਲਾਂ ਦੇ ਜਵਾਬ ਸਹੀ ਪਾਏ ਗਏ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕਰਵਾਇਆ ਤੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਨੂੰ ਥਾਪਿਆ। ਸ੍ਰੀ ਗੁਰੂ ਰਾਮਦਾਸ ਜੀ ਦੇ ਨਾਲ ਸੰਬੰਧਿਤ ਕਿਤਾਬਚਾ ਪ੍ਰਾਪਤ ਕਰਨ ਵਾਲੇ ਚਾਹਵਾਨ ਵਿਅਕਤੀ ਉਕਤ ਗੁਰਦੁਆਰਾ ਸਾਹਿਬ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 11 ਸਤੰਬਰ ਤੱਕ ਸਵਾਲਾਂ ਦੇ ਜਵਾਬ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਮੰਗਾਂ ਨੂੰ ਅਣਗੌਲਿਆਂ ਕਰਨ ਖ਼ਿਲਾਫ਼ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਐਤਵਾਰ, 6 ਸਤੰਬਰ, 2026 ਪੰਦਰਾਂ ਸਾਲਾਂ ਤੋਂ ਨਹੀਂ ਹੋਈ ਪਿੰਡ ਵਾੜਾ ਦਰਾਕਾ ਦੇ ਛੱਪੜ ਦੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।