08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੰਗਾਂ ਨੂੰ ਅਣਗੌਲਿਆਂ ਕਰਨ ਖ਼ਿਲਾਫ਼ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ 6 ਦਿਨਾਂ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਗਾਏ ਗਏ ਅਣਮਿੱਥੇ ਸਮੇਂ ਦੇ ਧਰਨੇ ਨੂੰ ਅਣਗੌਲਿਆ ਕਰਨ ਤੇ ਸਰਕਾਰ ਵਲੋਂ ਮੰਗਾਂ ਪ੍ਰਤੀ ਹਾਂਪੱਖੀ ਹੁੰਗਾਰਾ ਨਾ ਭਰਨ ’ਤੇ ਅੱਜ ਧਰਨੇ ਦੇ ਸੱਤਵੇਂ ਦਿਨ ਕਿਸਾਨਾਂ ਨੇ ਡੀ. ਸੀ.

ਅਜੀਤ ਡੈਸਕ 06-09-2026
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ 6 ਦਿਨਾਂ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਗਾਏ ਗਏ ਅਣਮਿੱਥੇ ਸਮੇਂ ਦੇ ਧਰਨੇ ਨੂੰ ਅਣਗੌਲਿਆ ਕਰਨ ਤੇ ਸਰਕਾਰ ਵਲੋਂ ਮੰਗਾਂ ਪ੍ਰਤੀ ਹਾਂਪੱਖੀ ਹੁੰਗਾਰਾ ਨਾ ਭਰਨ ’ਤੇ ਅੱਜ ਧਰਨੇ ਦੇ ਸੱਤਵੇਂ ਦਿਨ ਕਿਸਾਨਾਂ ਨੇ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦਾ ਮੁਕੰਮਲ ਘਿਰਾਓ ਕੀਤਾ। ਰੋਹ ਵਿਚ ਆਏ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਤੇ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਆਖਿਆ ਕਿ 5 ਅਪ੍ਰੈਲ 2022 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਵਲੋਂ ਜਥੇਬੰਦੀਆਂ ਦੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਸੰਘਰਸ਼ਾਂ ਦੌਰਾਨ ਦਰਜ ਮੁਕੱਦਮੇ ਵਾਪਸ ਲੈਣ ਦੇ ਵਾਅਦੇ ਦੇ ਬਾਵਜੂਦ ਵੀ ਪੁਲਿਸ ਵਲੋਂ ਅੰਦੋਲਨਕਾਰੀ ਕਿਸਾਨਾਂ-ਮਜ਼ਦੂਰਾਂ ’ਤੇ ਪਿਛਲੇ ਲੰਮੇ ਸਮੇਂ ਤੋਂ ਦਰਜ ਪੁਲਿਸ ਕੇਸ ਰੱਦ ਨਹੀਂ ਕੀਤੇ ਗਏ। ਜਿਨ੍ਹਾਂ ਵਿਚ 2015 ’ਚ ਲੰਬੀ ਬਲਾਕ ਪਿੰਡ ਸਿੰਘੇਵਾਲਾ ਦੇ ਬਿਜਲੀ ਮੀਟਰ ਬਾਹਰ ਕੱਢਣ ਸਮੇਂ ਤੇ 2022 ਵਿਚ ਗੁਲਾਬੀ ਸੁੰਡੀ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਸੰਘਰਸ਼ ਦੌਰਾਨ ਦਰਜ ਪੁਲਿਸ ਕੇਸ ਪ੍ਰਮੁੱਖ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਵੀ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਕੇਸ ਰੱਦ ਕਰਨ ਦਾ ਵਾਅਦਾ ਅਜੇ ਤੱਕ ਵਫ਼ਾ ਨਹੀਂ ਹੋਇਆ। ਸਿੱਟੇ ਵਜੋਂ ਉਨ੍ਹਾਂ ਨੂੰ ਦਫ਼ਤਰ ਦਾ ਘਿਰਾਓ ਕਰਨ ਪਿਆ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਮੋਰਚੇ ਦੀਆਂ ਮੰਗਾਂ ਜਿਸ ਵਿਚ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ, ਲੈਂਡ ਪੂਲਿੰਗ ਨੀਤੀ, ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਵਾਉਣ, ਨਵੀਂ ਕਿਸਾਨਾਂ ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ, ਆਬਾਦਕਾਰ ਕਾਸ਼ਤਕਾਰਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਜ਼ਮੀਨੀ ਮਾਲਕੀ ਹੱਕ ਦੇਣ ਅਤੇ ਕਰਜ਼ਾ ਮੁਕਤੀ ਆਦਿ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ, ਕੁਲਦੀਪ ਸਿੰਘ ਮਲੋਟ, ਕੁਲਦੀਪ ਸਿੰਘ ਕਰਮਗੜ੍ਹ, ਗੁਰਤੇਜ ਸਿੰਘ ਖੁੱਡੀਆਂ, ਹਰਫੂਲ ਸਿੰਘ ਭਾਗਸਰ, ਮਾ. ਕੁਲਬੀਰ ਸਿੰਘ, ਸੁਖਰਾਜ ਸਿੰਘ ਰਹੂੜਿਆਂਵਾਲੀ, ਮਾ. ਗੁਰਚਰਨ ਸਿੰਘ ਗੰਧੜ, ਅਜੈਬ ਸਿੰਘ ਮੱਲਣ, ਹਰਪਾਲ ਸਿੰਘ ਧੂਲਕੋਟ, ਜੋਤ ਸਿੰਘ ਘੁਮਿਆਰਾ, ਸੁਖਵੀਰ ਸਿੰਘ ਵੜਿੰਗਖੇੜਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਸਵਿੰਦਰ ਸਿੰਘ ਸੰਗੂਧੌਣ ਸਮੇਤ ਪਿੰਡ ਇਕਾਈਆਂ ਦੇ ਪ੍ਰਧਾਨ, ਸਕੱਤਰ, ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸੀ.ਸੀ.ਟੀ. ਵੀ. ਨਿਗਰਾਨੀ ਪ੍ਰਣਾਲੀ ਸਥਾਪਿਤ ਅਗਲੀ ਖ਼ਬਰ ਸੁਸਾਇਟੀ ਵਲੋਂ 20 ਸਵਾਲ-20 ਇਨਾਮ ਦਾ ਸਵਾਲ–ਜਵਾਬ ਦੇ ਕਿਤਾਬਚੇ ਦੀ ਕਾਪੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।