08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਕੰਨਿਆ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਬਣਾਏ ਪੋਸਟਰ ਦਿਖਾਉਂਦੀਆਂ ਵਿਦਿਆਰਥਣਾਂ।

ਫ਼ਰੀਦਕੋਟ, 5 ਸਤੰਬਰ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 06-09-2026
ਫ਼ਰੀਦਕੋਟ, 5 ਸਤੰਬਰ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਚਹਿਲ ਤੋਂ ਪਿੰਡ ਟਹਿਣਾ ਨੂੰ ਜਾ ਰਹੇ ਸੀ ਤਾਂ ਪਿੰਡ ਟਹਿਣਾ ਦੀ ਹੱਦ ਵਿਚ ਸੜਕ ’ਤੇ ਆ ਰਹੇ ਗੁਰਪ੍ਰੀਤ ਸਿੰਘ ਗੋਪੀਪੱਤਰਮੱਛੀ ਵਾਸੀ ਪਿੰਡ ਚਹਿਲ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਢੁੱਡੀ ਤੋਂ ਗਰਨੈਬ ਸਿੰਘ ਨਿੱਕਾ ਪੁੱਤਰ ਮੰਦਰ ਸਿੰਘ ਵਾਸੀ ਕੋਟ ਸੁਖੀਆ ਤੇ ਗੁਰਭੇਜ ਸਿੰਘ ਭੇਜਾ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਚਹਿਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 20 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨੇ ਕਥਿਤ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਦੇਸ਼ ਦਾ ਝਾਂਸਾ ਦੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।