07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਚੰਦਰ ਮਾਡਲ ਹਾਈ ਸਕੂਲ ਵਿਖੇ ਕ੍ਰਿਸ਼ਨ ਜਨਮਅਸ਼ਟਮੀ ਦਾ ਤਿਉਹਾਰ ਮਨਾਇਆ

ਮਲੋਟ, 5 ਸਤੰਬਰ (ਪਾਟਿਲ)-ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਰਾਣੀ, ਗੋਪੀਆਂ, ਗਵਾਲ-ਬਾਲ ਅਤੇ ਯਸ਼ੋਦਾ ਮਈਆ ਦੇ ਮਨਮੋਹਕ ਰੂਪ ਧਾਰ ਕੇ ਸਭ ਦਾ ਮਨ ਮੋਹ ਲਿਆ।

ਅਜੀਤ ਡੈਸਕ 06-09-2026
ਮਲੋਟ, 5 ਸਤੰਬਰ (ਪਾਟਿਲ)-ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਰਾਣੀ, ਗੋਪੀਆਂ, ਗਵਾਲ-ਬਾਲ ਅਤੇ ਯਸ਼ੋਦਾ ਮਈਆ ਦੇ ਮਨਮੋਹਕ ਰੂਪ ਧਾਰ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੀਆਂ ਵੱਖ-ਵੱਖ ਲੀਲਾਵਾਂ ਨੂੰ ਨ੍ਰਿਤ ਰਾਹੀਂ ਬੇਹੱਦ ਸੁੰਦਰ ਢੰਗ ਨਾਲ ਪੇਸ਼ ਕੀਤਾ। ਰਾਧਾ ਰਾਣੀ ਅਤੇ ਯਸ਼ੋਦਾ ਮਈਆ ਨਾਲ ਜੁੜੀਆਂ ਪੇਸ਼ਕਾਰੀਆਂ ਨੇ ਸਮਾਗਮ ਵਿਚ ਭਗਤੀ ਅਤੇ ਆਨੰਦ ਦਾ ਰੰਗ ਭਰ ਦਿੱਤਾ। ਇਸ ਮੌਕੇ ਸਕੂਲ ਦੇ ਐੱਮ.ਡੀ. ਸੀ.ਐੱਮ. ਸੁਥਾਰ ਅਤੇ ਮੁੱਖ ਅਧਿਆਪਕਾ ਰਜਨੀ ਸੁਥਾਰ ਨੇ ਪੁਰਾਤਨ ਤਿਉਹਾਰ ਨੂੰ ਯਾਦ ਕਰਦਿਆਂ ਬੱਚਿਆਂ ਨੂੰ ਵਿਸ਼ੇਸ਼ ਸੰਦੇਸ਼ ਦਿੱਤਾ ਕਿ ਸਾਨੂੰ ਪੁਰਾਤਨ ਤਿਉਹਾਰਾਂ ਨੂੰ ਹਮੇਸ਼ਾ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ ਅਤੇ ਆਪਣੇ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਐੱਫ਼.ਆਰ.ਆਈ. ਦਰਜ ਕਰਨ ਦੇ ਵਿਰੋਧ ’ਚ ਕਾਂਗਰਸੀਆਂ ਦੀ ਇਕੱਤਰਤਾ ਅਗਲੀ ਖ਼ਬਰ ਵਿਦਿਆਰਥੀ ਅਰਮਾਨ ਸਿੰਘ ਨੇ ਨੀਟ ਪ੍ਰੀਖਿਆ ’ਚ 1730ਵਾਂ ਰੈਂਕ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।