07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਦੀ ਜਨਰਲ ਮੀਟਿੰਗ ਹੋਈ

ਮਲੋਟ, 6 ਸਤੰਬਰ (ਪਾਟਿਲ)-ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਮਲੋਟ ਦੀ ਜਨਰਲ ਮੀਟਿੰਗ ਪੈਨਸ਼ਨ ਦਫ਼ਤਰ ਵਿਖੇ ਬੰਤਾ ਸਿੰਘ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੋੜਾ ਸਿੰਘ ਸਕੱਤਰ ਨੇ ਏਜੰਡਿਆਂ ਦੀ ਵਿਆਖਿਆ ਕੀਤੀ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਾਰੇ ਪੈਨਸ਼ਨਰਜ਼ ਸਾਥੀਆਂ ਨੂੰ ਚਾਨਣਾ ਪਾਇਆ।

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਦੀ ਜਨਰਲ ਮੀਟਿੰਗ ਹੋਈ 07-09-2026
ਮਲੋਟ, 6 ਸਤੰਬਰ (ਪਾਟਿਲ)-ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਮਲੋਟ ਦੀ ਜਨਰਲ ਮੀਟਿੰਗ ਪੈਨਸ਼ਨ ਦਫ਼ਤਰ ਵਿਖੇ ਬੰਤਾ ਸਿੰਘ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੋੜਾ ਸਿੰਘ ਸਕੱਤਰ ਨੇ ਏਜੰਡਿਆਂ ਦੀ ਵਿਆਖਿਆ ਕੀਤੀ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਾਰੇ ਪੈਨਸ਼ਨਰਜ਼ ਸਾਥੀਆਂ ਨੂੰ ਚਾਨਣਾ ਪਾਇਆ। ਆਗੂਆਂ ਨੇ ਕਿਹਾ ਕਿ ਸੰਘਰਸ਼ ਤੋਂ ਬਾਅਦ ਸਰਕਾਰ ਨੇ 27 ਅਗਸਤ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਦੇ ਦਿੱਤੀ, ਪ੍ਰੰਤੂ ਸਰਕਾਰ ਨੇ ਇਕ ਦਿਨ ਪਹਿਲਾਂ ਮੀਟਿੰਗ ਦਾ ਸਮਾਂ ਬਦਲ ਕੇ ਜਲੰਧਰ ਪੀ.ਏ.ਪੀ. ਕੰਪਲੈਕਸ ਵਿਖੇ ਰੱਖ ਦਿੱਤਾ। ਜਦੋਂ ਸਾਡੇ ਆਗੂ ਸਾਥੀ ਜਲੰਧਰ ਵਿਖੇ ਕੰਪਲੈਕਸ ਵਿਖੇ ਪਹੁੰਚੇ, ਤਾਂ ਅਖ਼ੀਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਹਿ ਦਿੱਤਾ ਕਿ ਹੜਤਾਲ ਤੇ ਮੀਟਿੰਗ ਇਕੱਠੇ ਨਹੀਂ ਹੋ ਸਕਦੇ, ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਤਾਂ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਵੱਧ ਤਨਖ਼ਾਹਾਂ ਲੈ ਰਹੇ ਹਨ। ਇਸ ਤੋਂ ਇਲਾਵਾ ਆਗੂ ਸੁਖਪਾਲ ਸਿੰਘ ਖਹਿਰਾ ਤੇ ਦੋ ਹੋਰ ਆਗੂਆਂ ਦੀ ਬਦਲੀ ਕੀਤੀ ਗਈ, ਜਿਸ ਕਾਰਨ ਪੰਜਾਬ ਸਰਕਾਰ ਦੀ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਮਲੋਟ ਅਤੇ ਸਰਕਲ ਸ੍ਰੀ ਮੁਕਤਸਰ ਸਾਹਿਬ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਹਰਜੀਤ ਸਿੰਘ ਸੰਧੂ, ਇਕਬਾਲ ਸਿੰਘ ਢਿੱਲੋਂ, ਬੰਤਾ ਸਿੰਘ ਮੀਤ ਪ੍ਰਧਾਨ, ਮੋੜਾ ਸਿੰਘ ਸਕੱਤਰ, ਬਿੰਦਰ ਸਿੰਘ, ਦੇਸ ਰਾਜ, ਬਲਜੀਤ ਸਿੰਘ ਔਲਖ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਦੀ ਜ਼ਮੀਨ ’ਤੇ ਹਾਕਮ ਧਿਰ ਦੇ ਆਗੂਆਂ ਦੀ ਨਜ਼ਰ ਅਗਲੀ ਖ਼ਬਰ ਬਿਨਾਂ ਡਿੱਪਰਾਂ ਅਤੇ ਰਿਫ਼ਲੈਕਟਰਾਂ ਦੇ ਸੜਕ ਕਿਨਾਰੇ ਖੜ੍ਹੇ ਵਾਹਨ ਹਾਦਸਿਆਂ ਦਾ ਬਣ ਰਹੇ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।