07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਜੇਲ੍ਹ ਭਰੋ ਅੰਦੋਲਨ ਜਾਰੀ 9 ਸਤੰਬਰ ਨੂੰ ਕੀਤਾ ਜਾਵੇਗਾ ਵੱਡਾ ਇਕੱਠ

ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਲੈਂਡ ਮਾਰਗੇਜ਼ ਬੈਂਕ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਬੀ. ਕੇ.

ਅਜੀਤ ਡੈਸਕ 07-09-2026
ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਲੈਂਡ ਮਾਰਗੇਜ਼ ਬੈਂਕ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਬੀ.ਕੇ.ਯੂ ਏਕਤਾ ਸਿੱਧੂਪੁਰ ਵਲੋਂ 30 ਮਾਰਚ ਤੋਂ ਲਗਾਤਾਰ ਅੰਦੋਲਨ ਲੜਿਆ ਜਾ ਰਿਹਾ ਹੈ। ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਜਥੇਬੰਦੀ ਵਲੋਂ ਜੇਲ੍ਹ ਭਰੋ ਅੰਦੋਲਨ ਤਹਿਤ ਲਗਾਤਾਰ ਹਰ ਰੋਜ਼ ਜਥੇ ਭੇਜ ਕੇ ਗ੍ਰਿਫ਼ਤਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜੇਲ ਭਰੋ ਅੰਦੋਲਨ ਦੀ ਕੜੀ ਤਹਿਤ ਅੱਜ ਗ੍ਰਿਫ਼ਤਾਰੀਆਂ ਲਈ ਜਥੇ ਨੂੰ ਰਵਾਨਾ ਕਰਨ ਉਪਰੰਤ ਐਸ.ਕੇ.ਐਮ ਗੈਰ ਸਿਆਸੀ ਦੇ ਕੌਮੀ ਕਨਵੀਨਰ ਅਤੇ ਪ੍ਰਧਾਨ ਬੀਕੇਯੂ ਏਕਤਾਂ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਲੈਂਡ ਮਾਰਗੇਜ਼ ਬੈਂਕ ਸਬੰਧੀ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਚੱਲ ਰਹੇ ਮੋਰਚੇ ਵਿਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਸਾਰੇ ਜ਼ਿਲਿ੍ਹਆਂ ਅਤੇ ਬਲਾਕਾਂ ਦੀਆਂ ਮੀਟਿੰਗਾਂ ਕਰਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸੱਥਾਂ ਵਿਚੋਂ ਸਰਕਾਰ ਚੱਲਣ ਦਾ ਦਾਅਵਾ ਕਰਕੇ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੀ ਯਾਦਗਾਰ ਉੱਪਰ ਸਹੁੰ ਚੁੱਕ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਵਲੋਂ ਹੁਣ ਸੱਥਾਂ ਵਿਚੋਂ ਨੌਜਵਾਨਾਂ ਨੂੰ ਚੁੱਕ ਕੇ ਕੁੱਟਿਆ ਮਾਰਿਆ ਅਤੇ ਉਨ੍ਹਾਂ ਦੇ ਧਾਰਮਿਕ ਕਕਾਰਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਪਿਛਲੇ ਦਿਨੀ ਭਗਵੰਤ ਮਾਨ ਦੀ ਪਿੰਡ ਸ਼ੇਰੋਂ ਜ਼ਿਲ੍ਹਾ ਸੰਗਰੂਰ ਵਿਖੇ ਲਗਾਈ ਗਈ ਸੱਥ ਵਿਚ ਦੂਰ ਤੋਂ ਹੀ ਕਾਲਾ ਝੰਡਾ ਦਿਖਾ ਕੇ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਯਾਦ ਕਰਵਾਉਂਦੇ ਹੋਏ ਆਪਣਾ ਰੋਸ ਪ੍ਰਗਟ ਕਰਨ ਵਾਲੇ ਮੋਹਨਜੀਤ ਸਿੰਘ ਉੱਪਰ ਪੰਜਾਬ ਸਰਕਾਰ ਦੀ ਨਾਜੀਵਾਦੀ ਪੁਲਿਸ ਵਲੋਂ ਅੰਨਾ ਅਣਮਨੁੱਖੀ ਅਤਿਆਚਾਰ ਕੀਤਾ ਗਿਆ। ਬੀਕੇਯੂ ਏਕਤਾਂ ਸਿੱਧੂਪੁਰ ਇਸ ਇਨਸਾਫ ਦੀ ਲੜਾਈ ਵਿਚ ਮੋਹਨਜੀਤ ਸਿੰਘ ਦੇ ਨਾਲ ਡੱਟ ਕੇ ਖੜੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਆਗੂ ਬਲਾਕ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਲੈ ਕੇ ਫ਼ਰੀਦਕੋਟ ਸ਼ਹਿਰ ਦੀ ਦਿੱਖ ਸੰਵਰਨ ਲੱਗੀ ਅਗਲੀ ਖ਼ਬਰ ਪੰਜਾਬ ਸਰਕਾਰ ਅਧਿਆਪਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰੇ : ਸੰਦੀਪ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।