ਗਲੀ ਮੁਹੱਲਿਆਂ ’ਚ ਫਿਰਦੇ ਅਵਾਰਾ ਕੁੱਤੇ ਲੋਕਾਂ ਲਈ ਬਣੇ ਪ੍ਰੇਸ਼ਾਨੀ ਦਾ ਆਲਮ
ਕੋਟਕਪੂਰਾ, 7 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਸ਼ਹਿਰ ਦੀਆਂ ਗਲੀਆਂ, ਸੜਕਾਂ ’ਤੇ ਆਵਾਰਾ ਕੁੱਤਿਆਂ ਨੇ ਪੂਰਾ ਕਹਿਰ ਮਚਾਇਆ ਹੋਇਆ ਹੈ, ਜਿਸ ਦੌਰਾਨ ਸ਼ਹਿਰ ਦੀ ਹਰ ਗਲੀ, ਸੜਕਾਂ, ਮੁਹੱਲਿਆਂ ਵਿਚ ਅਵਾਰਾ ਕੁੱਤਿਆਂ ਦਾ ਝੁੰਡ ਅਕਸਰ ਹੀ ਦਿਖਾਈ ਦਿੰਦਾ ਹੈ, ਪਰ ਇਸ ਮਸਲੇ ਵੱਲ ਹਾਲੇ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਵਿਚ ਛੋਟੇ ਬੱਚੇ ਅਕਸਰ ਹੀ ਸਕੂਲਾਂ ਨੂੰ ਜਾਂਦੇ ਹਨ ਅਤੇ ਸ਼ਾਮ ਸਮੇਂ ਖੇਡਦੇ ਹਨ ਪਰ ਅਵਾਰਾ ਕੁੱਤਿਆਂ ਦੇ ਵਧਣ ਕਾਰਨ ਉਨ੍ਹਾਂ ਦੇ ਮਾਪਿਆਂ ਦੇ ਮਨਾਂ ਵਿਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਕੋਟਕਪੂਰਾ, 7 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਸ਼ਹਿਰ ਦੀਆਂ ਗਲੀਆਂ, ਸੜਕਾਂ ’ਤੇ ਆਵਾਰਾ ਕੁੱਤਿਆਂ ਨੇ ਪੂਰਾ ਕਹਿਰ ਮਚਾਇਆ ਹੋਇਆ ਹੈ, ਜਿਸ ਦੌਰਾਨ ਸ਼ਹਿਰ ਦੀ ਹਰ ਗਲੀ, ਸੜਕਾਂ, ਮੁਹੱਲਿਆਂ ਵਿਚ ਅਵਾਰਾ ਕੁੱਤਿਆਂ ਦਾ ਝੁੰਡ ਅਕਸਰ ਹੀ ਦਿਖਾਈ ਦਿੰਦਾ ਹੈ, ਪਰ ਇਸ ਮਸਲੇ ਵੱਲ ਹਾਲੇ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਵਿਚ ਛੋਟੇ ਬੱਚੇ ਅਕਸਰ ਹੀ ਸਕੂਲਾਂ ਨੂੰ ਜਾਂਦੇ ਹਨ ਅਤੇ ਸ਼ਾਮ ਸਮੇਂ ਖੇਡਦੇ ਹਨ ਪਰ ਅਵਾਰਾ ਕੁੱਤਿਆਂ ਦੇ ਵਧਣ ਕਾਰਨ ਉਨ੍ਹਾਂ ਦੇ ਮਾਪਿਆਂ ਦੇ ਮਨਾਂ ਵਿਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਗਸੀਰ ਸਿੰਘ ਸੀਰਾ, ਹੈਪੀ ਬਰਾੜ, ਲੱਬੀ ਸਹੋਤਾ, ਅੰਮ੍ਰਿਤਪਾਲ ਸਿੰਘ ਆਦਿ ਹੋਰਨਾਂ ਨੇ ਦੱਸਿਆ ਕਿ ਨਗਰ ਕੌਂਸਲ ਕੋਟਕਪੂਰਾ ਪਾਸੋਂ ਹੋਰਨਾ ਸ਼ਹਿਰਾਂ ਵਾਂਗ ਕੁੱਤਿਆਂ ਪ੍ਰਤੀ ਵੱਡੇ ਪੱਧਰ ’ਤੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਛੋਟੇ ਬੱਚਿਆਂ ਦੀ ਜਾਨ ਦਾ ਖੋਅ ਬਣਦੇ ਇਹ ਅਵਾਰਾ ਕੁੱਤਿਆਂ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ।