18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੰਡੀਆਂ ਦੇ ਪ੍ਰਬੰਧ ਮੁਕੰਮਲ ਕਰਨ ਅਤੇ ਝੋਨੇ ’ਤੇ ਬੋਨਸ ਦੇਣ ਦੀ ਮੰਗ- ਗੁਰਮੀਤ ਸਿੰਘ ਗੋਲੇਵਾਲਾ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਅਤੇ ਕੁਝ ਹੀ ਦਿਨਾਂ ਵਿਚ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।

ਅਜੀਤ ਡੈਸਕ 18-09-2026
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਅਤੇ ਕੁਝ ਹੀ ਦਿਨਾਂ ਵਿਚ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਪਿਛਲੇ ਸਾਲਾਂ ਵਿਚ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਾਲ ਬਾਰਿਸ਼ ਨਾ ਹੋਣ ਕਾਰਨ ਪੰਜਾਬ ਵਿਚ ਸੋਕੇ ਵਰਗੇ ਹਾਲਾਤ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਵਾਧੂ ਖਰਚਾ ਕਰਨਾ ਪਿਆ ਹੈ। ਕਿਸਾਨ ਦੀ ਹਾਲਤ ਪਹਿਲਾਂ ਹੀ ਮਾੜੀ ਹੈ, ਇਸ ਲਈ ਝੋਨੇ ’ਤੇ ਪ੍ਰਤੀ ਕੁਇੰਟਲ ਬੋਨਸ ਦੇ ਕੇ ਰਾਹਤ ਦਿੱਤੀ ਜਾਵੇ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਸਰਕਾਰ ਦੀ ਨਾਲਾਇਕੀ ਦਾ ਹਿੱਸਾ : ਅਜੇਪਾਲ ਸੰਧੂ ਅਗਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਕਮੇਟੀ ਨੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।