19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜ਼ਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 4 ਅਕਤੂਬਰ ਤੱਕ ਡਿਪਟੀ ਕਮਿਸ਼ਨਰ ਵਲੋਂ ‘ ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਪੋਸਟਰ ਅਤੇ ਕਿਊ . ਆਰ . ਕੋਡ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 4 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ। ਇਸ ਸੰਬੰਧੀ ਪੋਸਟਰ ਤੇ ਕਿਊ.

ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 4 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ। ਇਸ ਸੰਬੰਧੀ ਪੋਸਟਰ ਤੇ ਕਿਊ.ਆਰ. ਕੋਡ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਖਿਡਾਰੀਆਂ ਦੀ ਸਹੂਲਤ , ਸੁਰੱਖਿਆ ਅਤੇ ਖੇਡ ਮੈਦਾਨਾਂ ਵਿਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਪੋਸਟਰ ’ਤੇ ਦਿੱਤੇ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਵੀ ਰਜਿਸਟ੍ਰੇਸ਼ਨ ਪੋਰਟਲ ਤੱਕ ਪਹੁੰਚਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਸਮੇਤ ਅਹੁਦੇਦਾਰਾਂ ਦਾ ਸਨਮਾਨ ਸੈਨੇਟ ਚੋਣਾਂ ’ਚ ਵੱਧ ਤੋਂ ਵੱਧ ਵੋਟ ਪਾਉਣ ਦ... ਅਗਲੀ ਖ਼ਬਰ ‘ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਸੰਕਲਪ ਅਭਿਆਨ’ ਰਾਹੀਂ 17 ਅਕਤੂਬਰ ਤੱਕ ਮਨਾਇਆ ਜਾਵੇਗਾ- ਵੀਨੂੰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।