ਅਵਤਾਰ ਸਿੰਘ ਬਰਾੜ ਵੈਲਫ਼ੇਅਰ ਸੁਸਾਇਟੀ ਵਲੋਂ ਬੂਟਿਆਂ ਦਾ ਲੰਗਰ 19 ਤੋਂ 23 ਸਤੰਬਰ ਤੱਕ
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਵ: ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੀ ਯਾਦ ਵਿਚ ਵਾਤਾਵਰਣ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸਥਾਨਕ ਸਬਜ਼ੀ ਮੰਡੀ ਫ਼ਿਰੋਜ਼ਪੁਰ ਰੋਡ ਵਿਖੇ ਬੂਟਿਆਂ ਦਾ ਲੰਗਰ 19 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਅਤੇ ਜਨਰਲ ਸਕੱਤਰ ਮੱਘਰ ਸਿੰਘ ਖਾਲਸਾ ਨੇ ਵਾਤਾਵਰਨ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਸੁਸਾਇਟੀ ਕੋਲੋਂ ਬੂਟੇ ਲੈ ਕੇ ਉਨ੍ਹਾਂ ਲਗਾ ਕੇ ਉਨ੍ਹਾਂ ਦੇਖ਼ਭਾਲ ਖੁਦ ਕਰਨ।
ਅਜੀਤ ਡੈਸਕ
18-09-2026