ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖ਼ੇਡਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ : ਚੇਅਰਮੈਨ ਗਗਨਦੀਪ ਧਾਲੀਵਾਲ
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਵਿਚ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਚੇਅਰਮੈਨ ਨੇ ਕਿਹਾ ਕਿ ਬਾਬਾ ਫ਼ਰੀਦ ਮੇਲੇ ’ਤੇ ਹਰ ਵਾਰ ਖ਼ੇਡਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਉਨ੍ਹਾਂ ਫ਼ਰੀਦਕੋਟ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਸ਼ਲਾਘਾ ਕੀਤੀ।
>?
21-09-2026