03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹਾ ਫ਼ਰੀਦਕੋਟ ’ਚ ਐਸ.ਆਈ.ਆਰ ਦਾ 100 ਪ੍ਰਤੀਸ਼ਤ ਕੰਮ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਐਸ. ਆਈ.

ਕੇਂਦਰ ਸਰਕਾਰ ਖ਼ਿਲਾਫ਼ ਅਰਕੀ ਫੂਕ ਮੁਜ਼ਾਹਰਾ ਕਰਦੇ ਹੋਏ ਖੱਬੇ ਪੱਖੀ ਆਗੂ। ਤਸਵੀਰ : ਸਰਬਜੀਤ ਸਿੰਘ 03-10-2026
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਐਸ.ਆਈ.ਆਰ. 2026 ਦਾ ਕੰਮ 100 ਪ੍ਰਤੀਸ਼ਤ ਮੁਕੰਮਲ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਛਾਬਾ (ਆਈ.ਏ.ਐਸ) ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ -87- ਫ਼ਰੀਦਕੋਟ, 88-ਕੋਟਕਪੂਰਾ ਅਤੇ 89-ਜੈਤੋਂ (ਐਸ.ਸੀ) ਵਿਚ ਐਸ.ਆਈ.ਆਰ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਅਤੇ ਚੋਣ ਅਮਲੇ ਵਲੋਂ ਹਰੇਕ ਵੋਟਰ ਤੱਕ ਪਹੁੰਚਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਹੋਵੇ। ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀ ਨਾਲ ਸਬੰਧਿਤ ਉਨ੍ਹਾਂ ਦੇ ਸਵਾਲਾਂ ਤੇ ਸ਼ੰਕਿਆਂ ਦੇ ਨਿਪਟਾਰੇ ਲਈ ਜ਼ਿਲ੍ਹੇ ਭਰ ਵਿਚ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਵਿਚ ਪਹਿਲਾਂ ਹੀ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਸਬੰਧਿਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਈ.ਸੀ.ਆਈ.ਐਨ.ਈ.ਟੀ ਤੇ ਬੁੱਕ ਏ ਕਾਲ ਫੀਚਰ ਰਾਹੀਂ ਬੀ.ਐਲ.ਓਜ਼ ਨਾਲ ਅਤੇ ਹੈਲਪਲਾਈਨ ਨੰਬਰ 1950 ਰਾਹੀਂ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।