04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਵਿਖਾਈ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਵਲੋਂ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਦਸਤਾਵੇਜ਼ੀ ਫ਼ਿਲਮਾਂ ਦਿਖਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪ੍ਰਚਾਰ ਵੈਨ ਪਿੰਡ ਬਰਕੰਦੀ, ਚੱਕ ਹਾਕਮ ਸਿੰਘ ਵਾਲਾ ਅਤੇ ਖੱਪਿਆਂਵਾਲੀ ਵਿਖੇ ਪੁੱਜੀ।

ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਵਲੋਂ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਦਸਤਾਵੇਜ਼ੀ ਫ਼ਿਲਮਾਂ ਦਿਖਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪ੍ਰਚਾਰ ਵੈਨ ਪਿੰਡ ਬਰਕੰਦੀ, ਚੱਕ ਹਾਕਮ ਸਿੰਘ ਵਾਲਾ ਅਤੇ ਖੱਪਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਦਸਤਾਵੇਜ਼ੀ ਫ਼ਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਮਾਜ ਵਿਚ ਬਰਾਬਰੀ, ਭਾਈਚਾਰਕ ਸਾਂਝ, ਆਪਸੀ ਸਦਭਾਵਨਾ ਤੇ ਮਨੁੱਖੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ ਗਿਆ। ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫ਼ਿਲਮ ਨੂੰ ਸ਼ਰਧਾ ਤੇ ਰੁਚੀ ਨਾਲ ਦੇਖਿਆ। ਹਾਜ਼ਰ ਦਰਸ਼ਕਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਵੀ ਲਿਆ।
ਪਿਛਲੀ ਖ਼ਬਰ ‘ਸਵੱਛਤਾ ਹੀ ਸੇਵਾ 2026’ ਤਹਿਤ ਪੱਕੀ ਟਿੱਬੀ ਸਕੂਲ ਵਿਖੇ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਗਿੱਦੜਬਾਹਾ ਵਿਖੇ ਸਰਚ ਅਭਿਆਨ ਤਹਿਤ ਪੁਲਿਸ ਨੇ 5 ਜਣੇ ਡਿਟੇਨ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।