03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਐਸ.ਡੀ. ਸਕੂਲ ਦੀਆਂ ਐਨ.ਸੀ.ਸੀ. ਕੈਡਿਟਾਂ ਨੇ ਰੱਸਾਕਸ਼ੀ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ

ਮਲੋਟ, 2 ਅਕਤੂਬਰ (ਪਾਟਿਲ)-ਐਸ. ਡੀ.

ਅਜੀਤ ਡੈਸਕ 03-10-2026
ਮਲੋਟ, 2 ਅਕਤੂਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ (6 ਪੰਜਾਬ ਬਟਾਲੀਅਨ ਐਨ.ਸੀ.ਸੀ. ਮਲੋਟ) ਦੀਆਂ ਕੈਡਿਟਸ ਨੇ ਨੈਸ਼ਨਲ ਪੱਧਰ ਦੇ ‘ਏਕ ਭਾਰਤ ਸ੍ਰੇਸ਼ਠ ਭਾਰਤ’ (ਈ.ਬੀ.ਐਸ.ਬੀ.) ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਰਾਸ਼ਟਰੀ ਕੈਂਪ ਵਿਚ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਦੀਕਸ਼ਾ ਅਤੇ ਗੁਰਲੀਨ ਨੇ ਭਾਗ ਲਿਆ। ਕੈਂਪ ਦੌਰਾਨ ਪੰਜਾਬ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਐਨ.ਸੀ.ਸੀ. ਗਰੁੱਪਾਂ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਕਰਵਾਈ ਗਈ ਰੱਸਾਕਸ਼ੀ ਪ੍ਰਤੀਯੋਗਤਾ ਵਿਚ ਸਕੂਲ ਦੀਆਂ ਕੈਡਿਟਸ ਵਾਲੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸੀ.ਟੀ.ਓ. ਜੋਤੀ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮੱਲ੍ਹਾਂ ਮਾਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਨੁੱਕੜ ਨਾਟਕ ਕਰਵਾਇਆ ਅਗਲੀ ਖ਼ਬਰ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।