03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦਸਮੇਸ਼ ਖ਼ਾਲਸਾ ਕਾਲਜ ਵਿਖੇ ਨੁੱਕੜ ਨਾਟਕ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੋਹਣ ਭੰਡਾਰੀ ਦੀ ਕਹਾਣੀ ‘ਮਾਂ ਮੈਨੂੰ ਟੈਗੋਰ ਬਣਾ ਦੇ’ ਦੇ ਹਿੰਦੀ ਅਨੁਵਾਦ ’ਤੇ ਆਧਾਰਿਤ ਲੱਕੀ ਜੇ ਗੁਪਤਾ ਵਲੋਂ ਤਿਆਰ ਲਘੂ ਫ਼ਿਲਮ ਦਾ ਨੁਕੜ ਨਾਟਕ ਕਰਵਾਇਆ ਗਿਆ। ਦਲਿਤ ਵਰਗ ਦੇ ਵਿਦਿਆਰਥੀ ਜੀਵਨ ਦੀਆਂ ਸਮੱਸਿਆਵਾਂ ਅਤੇ ਸੁਪਨੇ ’ਤੇ ਆਧਾਰਿਤ ਨਾਟਕ ਕਾਲਜ ਦੇ ਹਾਲ ਵਿਚ ਕਰਵਾਇਆ ਗਿਆ, ਜਿਸ ਵਿਚ ਮਾਂ ਦੀ ਮਮਤਾ, ਪਿਆਰ, ਤਿਆਗ ਅਤੇ ਪਰਿਵਾਰਕ ਰਿਸ਼ਤਿਆਂ ਦੀ ਗਹਿਰਾਈ ਨੂੰ ਭਾਵਪੂਰਨ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਰੈਲੀ ਕੱਢਦੇ ਹੋਏ ਆਕਸਫੋਰਡ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੋਹਣ ਭੰਡਾਰੀ ਦੀ ਕਹਾਣੀ ‘ਮਾਂ ਮੈਨੂੰ ਟੈਗੋਰ ਬਣਾ ਦੇ’ ਦੇ ਹਿੰਦੀ ਅਨੁਵਾਦ ’ਤੇ ਆਧਾਰਿਤ ਲੱਕੀ ਜੇ ਗੁਪਤਾ ਵਲੋਂ ਤਿਆਰ ਲਘੂ ਫ਼ਿਲਮ ਦਾ ਨੁਕੜ ਨਾਟਕ ਕਰਵਾਇਆ ਗਿਆ। ਦਲਿਤ ਵਰਗ ਦੇ ਵਿਦਿਆਰਥੀ ਜੀਵਨ ਦੀਆਂ ਸਮੱਸਿਆਵਾਂ ਅਤੇ ਸੁਪਨੇ ’ਤੇ ਆਧਾਰਿਤ ਨਾਟਕ ਕਾਲਜ ਦੇ ਹਾਲ ਵਿਚ ਕਰਵਾਇਆ ਗਿਆ, ਜਿਸ ਵਿਚ ਮਾਂ ਦੀ ਮਮਤਾ, ਪਿਆਰ, ਤਿਆਗ ਅਤੇ ਪਰਿਵਾਰਕ ਰਿਸ਼ਤਿਆਂ ਦੀ ਗਹਿਰਾਈ ਨੂੰ ਭਾਵਪੂਰਨ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਫ਼ਿਲਮ ਵਿਚ ਐਕਟਿੰਗ ਤੇ ਡਾਇਰੈਕਸ਼ਨ ਦੀ ਜ਼ਿੰਮੇਵਾਰੀ ਲੱਕੀ ਜੇ ਗੁਪਤਾ ਵਲੋਂ ਨਿਭਾਈ ਗ ਈ। ਇਸ ਮੌਕੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਉਪਲ ਨੇ ਫ਼ਿਲਮ ਨਾਲ ਜੁੜੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ ਅਤੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਵਲੋਂ ਵੀ ਸ਼ੁੱਭਇੱਛਾਵਾਂ ਭੇਜੀਆਂ ਗਈਆਂ।
ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਜ਼ਿਲ੍ਹੇ ਭਰ ’ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਅਗਲੀ ਖ਼ਬਰ ਐਸ.ਡੀ. ਸਕੂਲ ਦੀਆਂ ਐਨ.ਸੀ.ਸੀ. ਕੈਡਿਟਾਂ ਨੇ ਰੱਸਾਕਸ਼ੀ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।