03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੁਖਨਾ ਅਬਲੂ ਦੀਆਂ ਲੜਕੀਆਂ ਨੇ ਕਬੱਡੀ ਅੰਡਰ-17 ’ਚ ਪਹਿਲਾ ਸਥਾਨ ਹਾਸਿਲ ਕੀਤਾ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕਬੱਡੀ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਪਿੰਡ ਸੁਖਨਾ ਅਬਲੂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਟੀਮ ਦੀ ਇਸ ਪ੍ਰਾਪਤੀ ਨਾਲ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕਬੱਡੀ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਪਿੰਡ ਸੁਖਨਾ ਅਬਲੂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਟੀਮ ਦੀ ਇਸ ਪ੍ਰਾਪਤੀ ਨਾਲ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ। ਟੀਮ ਦੀ ਇਸ ਜਿੱਤ ਲਈ ਪਿੰਡ ਦੀ ਪੰਚਾਇਤ, ਖਿਡਾਰਨਾਂ ਦੇ ਮਾਪੇ ਤੇ ਸਕੂਲ ਦੇ ਅਧਿਆਪਕ ਵਧਾਈ ਦੇ ਪਾਤਰ ਹਨ, ਜਿਨ੍ਹਾਂ ਵਲੋਂ ਖਿਡਾਰਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਲੋੜੀਂਦਾ ਸਹਿਯੋਗ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਗਈ। ਇਸ ਜਿੱਤ ਪਿੱਛੇ ਕੋਚ ਕੁਲਦੀਪ ਸਿੰਘ, ਅਰਵਿੰਦਰ ਸਿੰਘ ਤੇ ਡੀ.ਪੀ.ਈ. ਸ਼ਿਵਰਾਜ ਸਿੰਘ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਮੁਕਾਬਲਿਆਂ ਦੌਰਾਨ ਡੀ.ਐੱਮ. ਸੁਰਿੰਦਰ ਸਿੰਘ, ਡੀ.ਐੱਸ.ਓ. ਅਵਨਿੰਦਰ ਕੌਰ ਬਰਾੜ ਤੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕਾਲਾ ਸਿੰਘ ਸੁਖਨਾ ਅਬਲੂ ਸਮੇਤ ਪੰਮਾ ਥਾਂਦੇਵਾਲਾ, ਘੋਨੀ ਰਾਣੀਵਾਲਾ, ਸੇਵਾ ਮੁਕਤ ਏ.ਈ.ਓ. ਜੋਗਿੰਦਰ ਸਿੰਘ ਹਰਾਜ, ਕਬੱਡੀ ਕੋਚ ਰਿਸ਼ੀ, ਕਬੱਡੀ ਕੋਚ ਮਨਪ੍ਰੀਤ, ਪੀ.ਟੀ.ਆਈ. ਜਸਵਿੰਦਰ ਸਿੰਘ ਦੌਲਾ, ਹਿਤੂ ਸੰਧੂ ਸੁਖਨਾ ਅਬਲੂ, ਬਾਬਾ ਬੋਹੜ ਸੁਖਨਾ ਅਬਲੂ ਆਦਿ ਹਾਜ਼ਰ ਸਨ। ਹਾਜ਼ਰ ਸ਼ਖ਼ਸੀਅਤਾਂ ਨੇ ਜੇਤੂ ਟੀਮ ਦੀਆਂ ਖਿਡਾਰਨਾਂ, ਕੋਚਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਪਾਰਕਾਂ ਵਿਚ ਪੁਲਿਸ ਵਲੋਂ ਰਾਤ ਸਮੇਂ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਚੇਅਰਮੈਨ ਰਣਧੀਰ ਸਿੰਘ ਧੀਰਾ ਨੇ ਸਰਕਾਰ ਦੀਆਂ ਸਕੀਮਾਂ ਸੰਬੰਧੀ ਲੋਕਾਂ ਨੂੰ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।