03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਐਮ.ਜੀ.ਐਮ. ਸਕੂਲ ’ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ਮਨਾਈ

ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਐਮ. ਜੀ.

? 03-10-2026
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਸਕੂਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਦੀ ਜੈਯੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਸਕੂਲ ਦੇ ਮੀਤ ਪ੍ਰਧਾਨ ਐਡਵੋਕੇਟ ਲਲਿਤ ਮੋਹਨ ਗੁਪਤਾ, ਡਾਇਰੈਕਟਰ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ, ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਟਾਫ਼ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਪ੍ਰਤਿਮਾ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸਕੂਲ ਦੇ ਕੋਆਰਡੀਨੇਟਰ ਅਜੈ ਗਰਗ, ਬਲਜੀਤ ਸਿੰਘ ਬਿੰਦਰਾ ਅਤੇ ਇੰਦਰਜੀਤ ਕਿੰਗਰਾ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਤੋਂ ਇਲਾਵਾ ਅਧਿਆਪਕ ਪਵਨ ਕੋਚਰ, ਸ਼ਿਆਮ ਸੁੰਦਰ, ਤੇਜਿੰਦਰ ਸਿੰਘ ਅਤੇ ਤੀਰਥ ਰਾਮ ਤੋਂ ਇਲਾਵਾ ਅੰਚਲ ਸਿੰਘ, ਵਰੁਣ ਸ਼ਰਮਾ, ਸੀਮਾ, ਰਵਿੰਦਰ ਕੁਮਾਰ, ਰਮੇਸ਼ ਕੁਮਾਰ, ਨਿਖਿਲ ਜੈਨ, ਦੀਪਕ ਕੁਮਾਰ, ਨਵਨੀਨ ਅਤੇ ਵਿਕਰਾਲ ਕੁਮਾਰ ਵੀ ਮੌਜੂਦ ਸਨ। ਇਸ ਮੌਕੇ ਸਮਾਜ ਸੇਵਕ ਅਤੇ ਮੈਨੇਜਮੈਂਟ ਮੈਂਬਰ ਪਰਵੀਨ ਕਾਲਾ ਨੇ ਸਮਾਗਮ ਦੀ ਵਿਵਸਥਾ ਅਤੇ ਪ੍ਰਬੰਧਨ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਮੀਤ ਪ੍ਰਧਾਨ ਐਡਵੋਕੇਟ ਲਲਿਤ ਮੋਹਨ ਗੁਪਤਾ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਸਵਰਗਵਾਸੀ ਗੁਰਚਰਨਜੀਤ ਸੂਰੀ ਦੇ ਨਾਲ ਸਕੂਲ ਦੀ ਇਸ ਰਵਾਇਤੀ ਪਰੰਪਰਾ ਨੂੰ ਸ਼ੁਰੂ ਕਰਨ ਵਾਲੇ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਨੂੰ ਵੀ ਪਿਆਰ ਅਤੇ ਸਤਿਕਾਰ ਨਾਲ ਯਾਦ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਗੀਤ ਪੇਸ਼ ਕਰਕੇ ਮਹਾਤਮਾ ਗਾਂਧੀ ਨੂੰ ਯਾਦ ਕੀਤਾ।
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਵਾਜਬ-ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।