03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਥਾਣਾ ਸਿਟੀ ਪੁਲਿਸ ਵਲੋਂ 32 ਬੋਰ ਦੇ ਦੇਸੀ ਪਿਸਤੌਲ ਸਮੇਤ ਤਿੰਨ ਕਾਬੂ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਗ਼ੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਦੇਸੀ 32 ਬੋਰ ਦਾ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਐੱਸ.

ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਗ਼ੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਦੇਸੀ 32 ਬੋਰ ਦਾ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੀ ਅਗਵਾਈ ਹੇਠ ਐੱਸ.ਪੀ. (ਡੀ.) ਅਸ਼ੋਕ ਮੀਨਾ, ਡੀ.ਐੱਸ.ਪੀ. ਬਚਨ ਸਿੰਘ ਅਤੇ ਥਾਣਾ ਸਿਟੀ ਦੀ ਮੁੱਖ ਅਫ਼ਸਰ ਇੰਸਪੈਕਟਰ ਰਵਿੰਦਰ ਕੌਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਕੱਚਾ ਉਦੇਕਰਨ ਰੋਡ, ਭੁੱਲਰ ਕਾਲੋਨੀ ਅਤੇ ਜੋਧੂ ਕਾਲੋਨੀ ਆਦਿ ਇਲਾਕਿਆਂ ਵਿਚ ਗਸ਼ਤ ਕਰਦੇ ਹੋਏ ਰਜਬਾਹੇ ਨੇੜੇ ਪੁਲਿਸ ਨੇ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਰੋਕਿਆ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਦੇਸੀ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੁਨੀਸ਼ ਵਾਸੀ ਗੰਗਾਨਗਰ ਹਾਲ ਆਬਾਦ ਸ੍ਰੀ ਮੁਕਤਸਰ ਸਾਹਿਬ, ਚੇਤਨ ਕੁਮਾਰ ਅਤੇ ਸਿਵਮ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਨੀਸ਼ ਖ਼ਿਲਾਫ਼ ਗੰਗਾਨਗਰ ਵਿਖੇ ਪਹਿਲਾਂ ਵੀ ਮਾਮਲੇ ਦਰਜ ਹਨ। ਪੁਲਿਸ ਵਲੋਂ ਇਸ ਸੰਬੰਧੀ ਮੁਕੱਦਮਾ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਹਥਿਆਰ ਦੀ ਪ੍ਰਾਪਤੀ ਅਤੇ ਇਸ ਸੰਬੰਧੀ ਹੋਰ ਤੱਥਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਚ ਰਾਮਲੀਲ੍ਹਾ ਦਾ ਮੰਚਨ 11 ਤੋਂ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਫਿਰ ਭਗਵੰਤ ਮਾਨ ’ਤੇ ਵਾਅਦਾ ਖਿਲਾਫ਼ੀ ਦੇ ਲਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।